ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਕਿਸਾਨਾਂ ਦੀ ਮੀਟਿੰਗ 27 ਨੂੰ

ਭਾਰਤੀ ਕਿਸਾਨ ਯੂਨੀਅਨ ਪੰਜ ਭੈਣੀਆਂ ’ਚ ਵਿਚਾਰੇ ਮਸਲੇ 
Advertisement

ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਲਈ ਕਈ ਪਿੰਡਾਂ ਦੀ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਏਕੁਆਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪ੍ਰਭਾਵਿਤ ਪਿੰਡਾਂ ਦੀ 27 ਜੁਲਾਈ ਨੂੰ ਗੁਰਦੁਆਰਾ ਸਾਹਿਬ ਪੰਜ ਭੈਣੀਆਂ ਵਿੱਚ ਮੀਟਿੰਗ ਬੁਲਾਈ ਹੈ ਜਿਸ ਵਿੱਚ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੱਸਿਆ ਹੈ ਕਿ ਪੰਜਾਬ ਸਰਕਾਰ ਪਿੰਡ ਮਾਛੀਆਂ ਖੁਰਦ ਤੋਂ ਲੈ ਕੇ ਰਾਜ਼ਗੜ੍ਹ ਅਤੇ ਅਜਨੌਦ ਤੱਕ 21 ਹਜ਼ਾਰ 23 ਏਕੜ ਵਿੱਚ ਨਵਾਂ ਇੰਡਸਟਰੀਅਲ ਏਰੀਆ ਬਣਾਉਣ ਲਈ ਜ਼ਮੀਨ ਐਕੁਆਇਰ ਕਰ ਰਹੀ ਹੈ ਜਿਸ ਦਾ ਨੋਟੀਫਿਕੇਸ਼ਨ ਵੀ ਥੋੜੇ ਦਿਨਾਂ ਅੰਦਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਅਨੁਸਾਰ ਹੁਣ ਜ਼ਮੀਨ ਦੇ ਮਾਲਕਾਂ ਨੂੰ ਕੋਈ

Advertisement

ਪੈਸਾ ਸਰਕਾਰ ਵੱਲੋਂ ਨਹੀਂ ਦਿੱਤਾ ਜਾਵੇਗਾ ਸਿਰਫ਼ ਇੱਕ ਪਲਾਟ ਜੋ ਕਿਲੇ ਦਾ ਚੌਥਾ ਹਿੱਸਾ ਬਣਦਾ ਹੈ, ਉਹ ਹੀ ਕਿਸਾਨ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਤੇ ਹਰ ਵਰਗਾਂ ਦਾ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਇਨ੍ਹਾਂ ਜ਼ਮੀਨਾਂ ਨੂੰ ਡਿਵੈਲਪ ਕਰਨ ਲਈ ਘੱਟੋ ਘੱਟ 20 ਤੋਂ 50 ਸਾਲ ਦਾ ਸਮਾਂ ਲੱਗ ਜਾਵੇਗਾ ਅਤੇ ਨੋਟੀਫਿਕੇਸ਼ਨ ਜ਼ਾਰੀ ਹੋਣ ਤੋਂ ਬਾਅਦ ਜ਼ਮੀਨ ਮਾਲਕ ਨਾਂ ਤਾਂ ਇਸ ਨੂੰ ਵੇਚ ਸਕੇਗਾ ਤੇ ਨਾਂ ਹੀ ਕੋਈ ਕਰਜ਼ਾ, ਲਿਮਟ ਇਸ ਜ਼ਮੀਨ ਤੇ ਲੈ ਸਕੇਗਾ। ਉਹ ਨਾਂ ਹੀ ਇਹ ਜ਼ਮੀਨ ਵੇਚ ਸਕੇਗਾ ਤੇ ਕੋਈ ਵੀ ਉਸਾਰੀ ਕਰਨ ਦੀ ਵੀ ਪੂਰੀ ਮਨਾਹੀ ਹੋਵੇਗੀ।

ਸ: ਲੱਖੋਵਾਲ ਨੇ ਕਿਹਾ ਕਿ ਇਸ ਮਸਲੇ ਤੇ ਵਿਚਾਰ ਕਰਨ ਲਈ ਇਲਾਕੇ ਦੇ ਲੋਕਾਂ ਨਾਲ 27 ਜੁਲਾਈ

ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਪੰਜ ਭੈਣੀਆਂ ਵਿੱਚ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਅਗਲੀ ਰਣਨੀਤੀ ਤੇ ਵਿਚਾਰ ਕੀਤੀ ਜਾਵੇਗੀ ਤਾਂ ਜੁ ਸਰਕਾਰ ਦੀ ਇਸ ਕਿਸਾਨ ਮਾਰੂ ਨੀਤੀ ਦਾ ਡਟਵਾਂ ਵਿਰੋਧ ਕੀਤਾ ਜਾ ਸਕੇ। ਉਨ੍ਹਾਂ ਇਲਾਕੇ ਦੇ ਲੋਕਾਂ ਅਤੇ ਖ਼ਾਸ ਕਰਕੇ ਪ੍ਰਭਾਵਿਤ ਲੋਕਾਂ ਨੂੰ ਕਿਹਾ ਹੈ ਕਿ ਉਹ ਵੱਧ ਚੜ੍ਹ ਕੇ ਇਸ ਮੀਟਿੰਗ ਵਿੱਚ ਪਹੁੰਚਣ।

Advertisement