ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਾਉਣ ਲਈ ਕਿਸਾਨ ਯੂਨੀਅਨ ਤੇ ਪ੍ਰਸ਼ਾਸਨ ਦੀ ਮੀਟਿੰਗ ਬੇਸਿੱਟਾ
ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਪੰਚਾਇਤ ਦਫ਼ਤਰ ਮਾਛੀਵਾੜਾ ਅੱਗੇ ਲਗਾਇਆ ਗਿਆ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਬਲਾਕ...
Advertisement
ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਪੰਚਾਇਤ ਦਫ਼ਤਰ ਮਾਛੀਵਾੜਾ ਅੱਗੇ ਲਗਾਇਆ ਗਿਆ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗੜ੍ਹੀ ਤਰਖਾਣਾ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਬਜ਼ੇ ਹਟਾਉਣ ਬਾਰੇ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਸਿਰਫ਼ ਭਰੋਸਾ ਦੇ ਰਹੇ ਹਨ ਪਰ ਜਦੋਂ ਤੱਕ ਅਮਲੀ ਕਰਵਾਈ ਨਹੀਂ ਹੋਵੇਗੀ, ਧਰਨਾ ਜਾਰੀ ਰਹੇਗਾ। ਅੱਜ ਧਰਨੇ ’ਚ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਸਵਰਨ ਸਿੰਘ ਹੇੜੀਆਂ, ਦਰਸ਼ਨ ਸਿੰਘ ਰੋਹਲੇ, ਮੋਹਣ ਸਿੰਘ, ਹਰਬੰਸ ਸਿੰਘ ਖੀਰਨੀਆਂ, ਲਵਪ੍ਰੀਤ ਸਿੰਘ ਮੁੰਡੀਆਂ ਖੁਰਦ, ਪਰਮਿੰਦਰ ਸਿੰਘ ਮੁੰਡੀਆਂ, ਹਨੀ ਮੁੰਡੀਆਂ ਤੇ ਹੋਰ ਸ਼ਾਮਲ ਸਨ।
Advertisement
Advertisement