ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ 7 ਅਗਸਤ ਨੂੰ ਜੋਧਾਂ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਜ਼ਮੀਨ ਬਚਾਓ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਮੇਂ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ 7 ਅਗਸਤ ਨੂੰ ਜੋਧਾਂ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਜ਼ਮੀਨ ਬਚਾਓ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ 7 ਅਗਸਤ ਨੂੰ ਪਿੰਡ ਜੋਧਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਇਕੱਠ ਹੋਵੇਗਾ ਤਾਂ ਜੋ ਪੰਜਾਬ ਸਰਕਾਰ ਨੂੰ ਇਸ ਲੈਂਡ ਪੂਲਿੰਗ ਦੀ ਕਾਲੀ ਨੀਤੀ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾ ਸਕੇ।
Advertisement
Advertisement