ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਫਿਰੋਜ਼ਪੁਰ ਰੋਡ ਵਿਖੇ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੱਚੀ ਦਿਲਰੋਜ਼ ਕੌਰ ਦੇ ਦੋਸ਼ੀ ਨੂੰ ਸਜ਼ਾ ਦਿਵਾਉਣ ਵਾਲੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਰਨ ਸਿੰਘ ਬਾਜਵਾ ਸ਼ਾਮਲ ਹੋਏ। ਇਸ ਮੌਕੇ ਗੁਰਦੀਪ ਸਿੰਘ ਲੀਲ ਨੇ ਪ੍ਰਭਜੋਤ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਮੁੱਖ ਬੁਲਾਰਾ, ਬਲਕਰਨ ਸਿੰਘ ਘੁੰਮਣ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ, ਜਥੇਦਾਰ ਨਛੱਤਰ ਸਿੰਘ ਸਿੱਧੂ ਨੂੰ ਅਕਾਲੀ ਜੱਥਾ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਸਨਮਾਨ ਕੀਤਾ। ਐਡਵੋਕੇਟ ਘੁੰਮਣ ਅਤੇ ਧਾਲੀਵਾਲ ਨੇ ਸੰਬੋਧਨ ਕਰਦਿਆਂ ਵਰਕਰਾਂ ਨੂੰ ਦਲ ਦੇ ਉਮੀਦਵਾਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਸਮਾਜ ਸੇਵੀ ਜਗਤਾਰ ਸਿੰਘ ਐਤੀਆਣਾ ਅਤੇ ਕੁਲਦੀਪ ਸਿੰਘ ਖਾਲਸਾ ਨੇ ਸਭ ਦਾ ਧੰਨਵਾਦ ਕੀਤਾ।