ਮਹਿਲਾ ਕਾਂਗਰਸ ਕਮੇਟੀ ਮਾਛੀਵਾੜਾ ਦੀ ਮੀਟਿੰਗ
‘ਮਾਛੀਵਾੜਾ ਵਿੱਚ ਜੁੜੇਗਾ ਬਲਾਕ-ਜਿੱਤੇਗੀ ਕਾਂਗਰਸ’ ਮੁਹਿੰਮ ਤਹਿਤ ਬਲਾਕ ਕਾਂਗਰਸ ਕਮੇਟੀ ਵੱਲੋਂ ਮਹਿਲਾ ਕਾਂਗਰਸ ਕਮੇਟੀ ਦੀ ਮੀਟਿੰਗ ਸੁਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਪੁੱਜੇ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਹਲਕਾ ਸਮਰਾਲਾ ਅੰਦਰ ਆਉਣ ਵਾਲੇ ਸਮੇਂ ਵਿਚ ਮਹਿਲਾ ਕਾਂਗਰਸ ਦੀ ਇੱਕ ਵੱਡੀ ਟੀਮ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲਈ ਈਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜ਼ਿਆ ਜਾਵੇਗਾ।
ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ, ਮੰਡਲ ਪ੍ਰਧਾਨ ਨੰਦ ਕਿਸ਼ੋਰ, ਸੋਹਣ ਸਿੰਘ, ਗੁਰਵਿੰਦਰ ਸਿੰਘ, ਸਨਣੀਪ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਗੁਰਦੀਪ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਅਵਤਾਰ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।