ਨੰਬਰਦਾਰਾ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ
ਖੰਨਾ: ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰਾ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ...
Advertisement
ਖੰਨਾ: ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰਾ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੈਂਡ ਪੂਲਿੰਗ ਨੀਤੀ ’ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲਿਆ ਜਾਵੇ। ਜੇਕਰ ਸਰਕਾਰ ਇਸ ਨੀਤੀ ਨੂੰ ਵਾਪਸ ਨਹੀਂ ਲੈਂਦੀ ਤਾਂ ਉਹ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਖੜ੍ਹਨਗੇ। ਐਸੋਸ਼ੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਅਤੇ ਮੈਡੀਕਲ ਭੱਤਾ ਦਿੱਤਾ ਜਾਵੇ।
Advertisement
Advertisement
×