ਨਰੋਤਮ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ : The Tribune India

ਨਰੋਤਮ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਨਰੋਤਮ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਨਵਨਿਯੁਕਤ ਮੈਬਰਾਂ ਦਾ ਸਨਮਾਨ ਕਰਦੇ ਹੋਏ ਸੁਸਾਇਟੀ ਦੇ ਅਹੁਦੇਦਾਰ।

ਖੰਨਾ: ਨਰੋਤਮ ਨਗਰ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਦੀ ਅੱਜ ਇਥੇ ਇੱਕਤਰਤਾ ਹੋਈ, ਜਿਸ ਵਿਚ ਨਰੋਤਮ ਨਗਰ ਦੀ ਸੁਰੱਖਿਆ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੁਸਾਇਟੀ ਵੱਲੋਂ ਸਰਬਸੰਮਤੀ ਨਾਲ ਵਿਨੋਦ ਗੁਪਤਾ ਨੂੰ ਪ੍ਰਧਾਨ, ਬੀਐੱਸ ਸੇਖੋਂ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸੌਂਦ ਨੂੰ ਮੀਤ ਪ੍ਰਧਾਨ ਅਤੇ ਸਵਰਨ ਸਿੰਘ ਸੰਧੂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਮੈਂਬਰਾਂ ਨੇ ਬਾਕੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨਰੋਤਮ ਨਗਰ ਦੀ ਸੁਰੱਖਿਆ ਲਈ ਵਿਸ਼ੇਸ਼ ਤੌਰ ’ਤੇ ਕੰਮ ਕੀਤੇ ਜਾਣਗੇ। ਇਸ ਮੌਕੇ ਪ੍ਰਭਦੀਪ ਸਿੰਘ, ਕੇ.ਕੇ. ਚਾਂਦੀ, ਪੀ.ਕੇ. ਪਰਮਾਰ, ਗੌਰਵ ਜੋਸ਼ੀ, ਪ੍ਰਥਮ ਪੁਰੀ, ਸੌਰਭ ਟੰਡਨ, ਅਵਤਾਰ ਸਿੰਘ, ਸੰਦੀਪ ਸ਼ਰਮਾ, ਮਨੋਜ ਕੁਮਾਰ, ਸੰਜੀਵ ਵਰਮਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All