ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਨਵੰਬਰ
ਨਵਚੇਤਨਾ ਬਾਲ ਭਲਾਈ ਕਮੇਟੀ ਦੀ ਹੋਈ ਮੀਟਿੰਗ ਵਿੱਚ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਸਕੂਲੋਂ ਵਿਰਵੇ ਬੱਚਿਆਂ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕਮੇਟੀ ਨਾਲ ਜੁੜੇ ਨਵੇਂ ਮੈਂਬਰਾਂ ਸਮੀਨਾ, ਰਮਨੀਕ ਬਾਲਾ, ਮੋਨਿਕਾ ਅਤੇ ਜੋਗੇਸ਼ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਹਾਜ਼ਰ ਸਨ। ਕਮੇਟੀ ਦੇ ਪ੍ਰਧਾਨ ਸ੍ਰੀ ਸੇਖੋਂ ਅਤੇ ਚੇਅਰਮੈਨ ਪਰਮਜੀਤ ਸਿੰਘ ਪਨੇਸਰ ਨੇ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਾਂ, ਢਾਬਿਆਂ ਆਦਿ ਉਪਰ ਖੁੱਲ੍ਹੇਆਮ ਬਾਲ ਮਜ਼ਦੂਰੀ ਹੋ ਰਹੀ ਹੈ ਅਤੇ ਅਨੇਕਾਂ ਹੀ ਗਰੀਬ ਬੱਚਿਆਂ ਨੂੰ ਸਕੂਲਾਂ ਵਿੱਚ ਪੜ੍ਹਨ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀ ਮੰਗ ਹੈ ਕਿ ਜਾਗਰੂਕਤਾ ਨਾਲ ਇਨ੍ਹਾਂ ਬੱਚਿਆਂ ਨੂੰ ਸਕੂਲਾਂ ਨਾਲ ਜੋੜਿਆ ਜਾਵੇ। ਇਸ ਮੌਕੇ ਮੁੱਖ ਸਲਾਹਕਾਰ ਅਨਿਲ ਸ਼ਰਮਾ ਅਤੇ ਵੇਦਨਾ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਨਵਚੇਤਨਾ ਵਿਮੈਨ ਫਰੰਟ ਵਿੱਚ ਮੋਨਿਕਾ ਜਾਂਗਰਾ ਅਤੇ ਨਵਚੇਤਨਾ ਬਾਲ ਭਲਾਈ ਕਮੇਟੀ ਵਿੱਚ ਯੋਗੇਸ਼ ਲੁਥਰਾ ਸ਼ਾਮਲ ਹੋਏ। ਅੱਜ ਦੀ ਮੀਟਿੰਗ ਵਿੱਚ ਸ਼ਸ਼ੀ ਢੀਂਗਰਾ, ਕੰਵਲਪ੍ਰੀਤ ਸੇਖੋਂ, ਪਲਵੀ ਹਾਜ਼ਰ ਸਨ।