ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਜੂਨ
ਆਲ ਇੰਡੀਆ ਕਾਂਗਰਸ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਰਾਜਿੰਦਰਾਪਾਲ ਗੌਤਮ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਪੂਰੇ ਦੇਸ਼ ਅੰਦਰ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਦੇਸ਼ ਭਰ ਦੇ ਦਲਿਤ ਵਰਗਾਂ ਦੀ ਭਲਾਈ ਲਈ ਕਾਂਗਰਸ ਨੇ ਹਮੇਸ਼ਾਂ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹੇਗੀ।
ਉਹ ਅੱਜ ਕਾਂਗਰਸ ਐੱਸਸੀ ਡਿਪਾਰਟਮੈਂਟ ਪੰਜਾਬ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਿਪਾਰਟਮੈਂਟ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਹੀ ਇਸ ਵਿਭਾਗ ਵਿੱਚ ਥਾਂ ਦਿੱਤਾ ਜਾਵੇਗਾ ਸਿਫਾਰਸ਼ੀ ਲੋਕਾਂ ਵਾਸਤੇ ਇਸ ਵਿਭਾਗ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਅਹੁਦੇਦਾਰ ਸੰਵਿਧਾਨ ਦੇ ਦਾਇਰੇ ਵਿੱਚ ਰਹਿਕੇ ਦਲਿਤ ਸਮਾਜ ਦੀਆਂ ਸਮੱਸਿਆਵਾਂ ਨੂੰ ਹਾਈ ਕਮਾਂਡ ਦੀ ਨਿਗਰਾਨੀ ਹੇਠ ਹਰ ਸੰਭਵ ਯਤਨ ਕਰਕੇ ਹੱਲ ਕਰਨਗੇ।
ਉਨ੍ਹਾਂ ਦੇਸ਼ ਭਰ ਦੇ ਐਸਸੀ ਵਰਗ ਦੇ ਸਮੂਹ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੁੜ ਕੇ, ਸਾਲ 2029 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਵੀ ਕੀਤੀ।
ਇਸ ਮੌਕੇ ਪਰਮਿੰਦਰ ਸਿੰਘ ਸਮਾਣਾ, ਕਰਤਿੰਦਰਪਾਲ ਸਿੰਘ ਸਿੰਘਪੁਰਾ, ਜੰਗ ਬਹਾਦਰ, ਪਰਮਜੀਤ ਸਿੰਘ ਸਮਾਣਾ, ਬਲਵਿੰਦਰ ਸਿੰਘ ਬਿੱਟੂ ਹੁਸ਼ਿਆਰਪੁਰ, ਹਰਬੰਸ ਸਿੰਘ ਜਲੰਧਰ, ਸੁਖਦੇਵ ਸਿੰਘ ਰਸੂਲਪੁਰੀ, ਸੋਖੀ ਰਾਮ ਨਵਾਂ ਸ਼ਹਿਰ, ਗੁਰਪ੍ਰੀਤ ਸਿੰਘ ਚੋਪੜਾ, ਪਿਆਰਾ ਸਿੰਘ ਮਾਲੇਰਕੋਟਲਾ, ਸੁਖਵਿੰਦਰ ਸਿੰਘ, ਰਾਜਿੰਦਰ ਸਿੰਘ, ਜਗਜੀਤ ਸਿੰਘ ਲਲਤੋਂ, ਹਰਪ੍ਰੀਤ ਸਿੰਘ ਕੂਕਾ ਅਤੇ ਕੁਲਵੰਤ ਸਿੰਘ ਮੋਹਾਲੀ ਸਮੇਤ ਵੱਡੀ ਗਿਣਤੀ ਅਹੁਦੇਦਾਰ ਹਾਜ਼ਰ ਸਨ।