ਜਗਰਾਉਂ: ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀ ਨਾਲ ਸਬੰਧਤ ਆਗੂਆਂ ਦੀ ਸਾਂਝੀ ਮੀਟਿੰਗ ਜਥੇਬੰਦੀ ਆਗੂ ਕਾਮਰੇਡ ਗੁਰਦੀਪ ਸਿੰਘ ਮੋਤੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਦੀ ਮੰਗ ਕਰਨ ਵਾਲੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਐਲਾਨ ਬਾਰੇ ਬਿਨਾਂ ਦੇਰੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜਨਵਰੀ 2004 ਤੋਂ ਪਹਿਲਾਂ ਭਰਤੀ ਸਾਰੇ ਮੁਲਾਜ਼ਮਾਂ ਨੂੰ ਲਾਭ ਦੇਣ ਵਾਲਾ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। -ਪੱਤਰ ਪ੍ਰੇਰਕ