DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕੱਤਰਤਾ

ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਬੀਤੇ...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਬੀ ਕੇ ਯੂ (ਡਕੌਂਦਾ) ਦੇ ਆਗੂ।
Advertisement

ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਬੀਤੇ ਦਿਨੀਂ ਪਿੰਡ ਜਿਉਂਦ ਵਿੱਚ ਬਠਿੰਡਾ ਬੈਠੇ ਕਿਸਾਨਾਂ ’ਤੇ ਪੁਲੀਸ ਵੱਲੋਂ ਜਬਰ ਢਾਹੁਣ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਸਬੰਧੀ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਵਾਉਣ, ਜਮਹੂਰੀ ਹੱਕਾਂ ਦੀ ਰਾਖੀ ਯਕੀਨੀ ਬਣਾਉਣ, ਪੀੜਤ ਕਿਸਾਨ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਸੱਠ ਜਥੇਬੰਦੀਆਂ ਵਲੋਂ ਬਠਿੰਡਾ ਐੱਸ ਐੱਸ ਪੀ ਦਫ਼ਤਰ ਅੱਗੇ ਰੱਖੇ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰੱਖੀ ਵਿਸ਼ਾਲ ਇਕੱਤਰਤਾ ਵਿੱਚ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਆਲੂ ਦੀ ਫ਼ਸਲ ਦੀ ਹੋ ਰਹੀ ਬੇਕਦਰੀ ’ਤੇ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੋਂ ਆਲੂ ਬਾਰਾਂ ਰੁਪਏ ਪ੍ਰਤੀ ਕਿਲੋ ਖਰੀਦਣ ਦੀ ਮੰਗ ਕੀਤੀ ਗਈ। ਇਸ ਮੌਕੇ ਸੰਗਰੂਰ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਚੱਲ ਰਹੇ ਟਾਵਰ ਮੋਰਚੇ ਦੀ ਇਕੱਤਰਤਾ ’ਤੇ ਪੁਲੀਸ ਵੱਲੋਂ ਕੀਤੀ ਧੱਕੜ ਕਾਰਵਾਈ ਦੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ।

Advertisement

Advertisement
Advertisement
×