ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਦੀ ਇਕੱਤਰਤਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਆਦੇਸ਼ਾਂ ਤਹਿਤ ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੀ ਮੀਟਿੰਗ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਪ੍ਰਕਾਸ਼ ਸਿੰਘ ਦੀ ਮੌਤ ’ਤੇ ਸਮੂਹ ਮੈਂਬਰਾਂ ਵਲੋਂ ਸ਼ਰਧਾਜਲੀਂ ਦਿੱਤੀ ਗਈ। ਆਗੂਆਂ ਤੇ ਅਹੁਦੇਦਾਰਾਂ ਨੇ ਕਿਹਾ ਕਿ ਬਲਾਕ ਮਾਛੀਵਾੜਾ ਦੇ ਪਿੰਡ ਬਾਲਿਓਂ ਦਾ 250 ਏਕੜ ਰਕਬਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿਚ ਵੀ ਬਲਾਕ ਮਾਛੀਵਾੜਾ ਰਾਜਾ ਗਿੱਲ ਦੀ ਅਗਵਾਈ ਵਿਚ ਸਰਕਾਰ ਦੀ ਕਿਸੇ ਵੀ ਲੋਕ ਵਿਰੋਧੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਇਸ ਮੌਕੇ ਬਲਾਕ ਮਾਛੀਵਾੜਾ ਸਾਹਿਬ ਦੇ ਨਵੇਂ ਅਹੁਦੇਦਾਰਾਂ ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਮਹਿਲਾ ਕਾਂਗਰਸ ਪ੍ਰਧਾਨ ਮਨਜੀਤ ਕੁਮਾਰੀ ਅਤੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਬਲਾਕ ਮਾਛੀਵਾੜਾ ਦੇ ਪ੍ਰਧਾਨ ਵਿਨੀਤ ਕੁਮਾਰ ਝੜੌਦੀ ਨੂੰ ਸਨਮਾਨਿਤ ਕੀਤਾ ਗਿਆ।