ਬਠਿੰਡਾ ਪ੍ਰਦਰਸ਼ਨ ਲਈ ਉਗਰਾਹਾਂ ਜਥੇਬੰਦੀ ਦੀ ਮੀਟਿੰਗ
ਪਿੰਡ ਫੱਲੇਵਾਲ਼ ਦੇ ਗੁਰਦੁਆਰੇ ਵਿੱਚ ਬੀ ਕੇ ਯੂ (ਏਕਤਾ)-ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਕਿਸਾਨ ਆਗੂ ਚਰਨ ਸਿੰਘ ਨੂਰਪੁਰਾ ਅਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ...
ਪਿੰਡ ਫੱਲੇਵਾਲ਼ ਦੇ ਗੁਰਦੁਆਰੇ ਵਿੱਚ ਬੀ ਕੇ ਯੂ (ਏਕਤਾ)-ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਕਿਸਾਨ ਆਗੂ ਚਰਨ ਸਿੰਘ ਨੂਰਪੁਰਾ ਅਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਧੱਕੇਸ਼ਾਹੀ ਅਤੇ ਹਮਲਾਵਰ ਰੁਖ਼ ਅਖ਼ਤਿਆਰ ਕੀਤਾ ਹੈ। ਸਰਕਾਰ ਹੁਣ ਮਿਹਨਤਕਸ਼ਾਂ ਅਤੇ ਕਿਸਾਨਾਂ ਉਪਰ ਜ਼ੋਰ-ਅਜ਼ਮਾਈ ਕਰਨ ਦੇ ਰਾਹ ਪੈ ਗਈ ਹੈ। ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ 7-7 ਮਹੀਨੇ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਕਰ ਰੱਖਿਆ ਹੈ। ਸਰਕਾਰ ਦੀ ਧੱਕੇਸ਼ਾਹੀ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਾਉਣ ਲਈ 6 ਫਰਵਰੀ ਨੂੰ ਬਠਿੰਡਾ ਦੇ ਡੀ ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਲੁਧਿਆਣਾ ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨ ਇਸ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਉਤਰਾਖੰਡ ਵਿੱਚ ਬਾਬਾ ਬੁੱਲ੍ਹੇ ਸ਼ਾਹ ਦੀ ਮਜ਼ਾਰ ਤੋੜਨ ਦੀ ਨਿਖੇਧੀ ਕੀਤੀ ਗਈ।
ਇਸ ਮੌਕੇ ਹਰਜੀਤ ਸਿੰਘ ਘਲੋਟੀ, ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਖੱਟੜਾ, ਅਮਰੀਕ ਸਿੰਘ ਭੂੰਦੜੀ, ਮਨਜੀਤ ਸਿੰਘ ਬੁਢੇਲ, ਮਨਜੀਤ ਸਿੰਘ ਰਾਏਕੋਟ, ਗੁਰਦੇਵ ਸਿੰਘ ਨਾਰੰਗਵਾਲ ਤੇ ਦਰਸ਼ਨ ਸਿੰਘ ਫੱਲੇਵਾਲ ਹਾਜ਼ਰ ਸਨ।

