DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਰਾਣੇ ਸਕੇਲ, ਪੈਨਸ਼ਨ ਤੇ ਭੱਤਾ ਬਹਾਲੀ ਮੋਰਚੇ ਦੀ ਮੀਟਿੰਗ

ਕਨਵੈਨਸ਼ਨ ਅਤੇ ਰੋਸ ਮਾਰਚ ਕਰ ਕੇ ਚਿਤਾਵਨੀ ਪੱਤਰ ਭੇਜਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ’ਚ ਸ਼ਾਮਲ ਨੁਮਾਇੰਦੇੇ। -ਫੋਟੋ: ਬਸਰਾ
Advertisement

ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖਿਲਾਫ਼ ਅਗਲੇ ਪੜਾਅ ਦਾ ਸੰਘਰਸ਼ ਉਲੀਕਣ ਲਈ ਪੁਰਾਣੇ- ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਲੁਧਿਆਣਾ ਦੀ ਮੀਟਿੰਗ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਹੋਈ। ਇਸ ਮੌਕੇ ਜਿੱਥੇ ਬੀਤੇ ਸਮੇਂ ਦੌਰਾਨ ਮੰਗਾਂ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਬਾਰੇ ਗੱਲਾਂ ਹੋਈਆਂ, ਉੱਥੇ ਭਵਿੱਖੀ ਸੰਘਰਸ਼ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿੱਚ 8 ਅਤੇ 12 ਮਾਰਚ ਨੂੰ ਚੰਡੀਗੜ੍ਹ ਵਿੱਚ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਗਈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ‘ਪੁਰਾਣੀ ਪੈਨਸ਼ਨ ਬਹਾਲ ਕਰਨ ’ਚ ਕਾਹਲੀ ਨਾ ਦਿਖਾਉਣ’ ਦੇ ਦਿੱਤੇ ਬਿਆਨ ਰਾਹੀਂ 4 ਸਾਲ ਪਹਿਲਾਂ ਆਪਣੀ ਹੀ ਸਰਕਾਰ ਦੇ ਕਾਗਜ਼ੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਨੰਗੇ ਚਿੱਟੇ ਰੂਪ ਵਿੱਚ ਮੁਨਕਰ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਵਾਨੀ ਵੀ ਦਿੱਤੀ। ਮੋਰਚੇ ਦੇ ਆਗੂਆਂ ਰਮਨਜੀਤ ਸਿੰਘ ਸੰਧੂ, ਅਰਮਿੰਦਰ ਸਿੰਘ, ਵੀਰਪਾਲ ਕੌਰ, ਜਸਵਿੰਦਰ ਸਿੰਘ ਐਤੀਆਣਾ, ਕੁਲਦੀਪ ਸਿੰਘ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ 21 ਅਪਰੈਲ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਕਨਵੈਨਸ਼ਨ ਤੋਂ ਬਾਅਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ ਅਤੇ ਵਿੱਤੀ ਮੰਗਾਂ ਨਾ ਪੂਰੀਆਂ ਕਰਨ ਵਿਰੁੱਧ ਚਿਤਾਵਨੀ ਪੱਤਰ’ ਦਿੱਤਾ ਜਾਵੇਗਾ।

Advertisement
Advertisement
×