ਇਸਤਰੀ ਸਤਿਸੰਗ ਸਭਾਵਾਂ ਦੀ ਮੀਟਿੰਗ
ਗੁਰੂ ਤੇਗ ਬਹਾਦਰ ਸਾਹਿਬ ਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ, ਕੀਰਤਨ ਤੇ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਣ ਦਾ ਫ਼ੈਸਲਾ ਕੀਤਾ ਹੈ।
ਅੱਜ ਗੁਰਦੁਆਰਾ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿੱਚ 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਵੱਲੋਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਪ੍ਰਮੁੱਖ ਬੀਬੀਆਂ ਦੀ ਸੱਦੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਕਰਤਾਰ ਕੌਰ, ਰਵਿੰਦਰ ਕੌਰ ਸਰਾਭਾ ਨਗਰ, ਦਲਜੀਤ ਕੌਰ ਤੇ ਚਰਨਜੀਤ ਕੌਰ ਬੱਬੂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦੇਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਯੂਨਾਈਟਡ ਸਿੱਖਜ਼ ਦੀ ਅਗਵਾਈ ਹੇਠ ਪੂਰੀ ਇੱਕਜੁੱਟਤਾ ਤੇ ਵੱਡੇ ਪੱਧਰ ’ਤੇ ਮਨਾਉਣ ਲਈ ਕੀਤੇ ਜਾ ਰਹੇ ਉਪਰਾਲੇ ਸਮੁੱਚੀ ਸੰਗਤ ਲਈ ਪ੍ਰੇਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਮੁੱਚੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਬੀਬੀਆਂ ਦੀ ਹੋਰ ਜਥੇਬੰਦੀਆਂ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣਗੀਆਂ।
ਇਸ ਮੌਕੇ ਸਤਨਾਮ ਸਿੰਘ ਸਲ੍ਹੋਪੁਰੀ ਨੇ ਗੁਰੂ ਤੇਗ ਬਹਾਦਰ ਦੇ ਜੀਵਨ ’ਤੇ ਆਧਾਰਿਤ ਪੁਸਤਕਾਂ ਬੀਬੀਆਂ ਨੂੰ ਭੇਟ ਕੀਤੀਆਂ। ਇਸ ਮੌਕੇ ਸੁਰਿੰਦਰ ਸਿੰਘ ਮੱਕੜ, ਭੁਪਿੰਦਰ ਸਿੰਘ ਮਕੱੜ, ਗੁਰਦੀਪ ਸਿੰਘ ਪ੍ਰਧਾਨ, ਮਨਪ੍ਰੀਤ ਕੌਰ, ਅਮਰਜੀਤ ਕੌਰ, ਪਰਮਿੰਦਰ ਕੌਰ, ਬਲਬੀਰ ਕੌਰ, ਦਵਿੰਦਰ ਕੌਰ ਵੀ ਹਾਜ਼ਰ ਸਨ।