ਪੱਤਰ ਪ੍ਰੇਰਕ
ਪਾਇਲ, 11 ਜੁਲਾਈ
13 ਜੁਲਾਈ ਨੂੰ ਪਾਇਲ ਵਿਖੇ ਹੋ ਰਹੀ ਸੰਵਿਧਾਨ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਬਲਾਕ ਪ੍ਰਧਾਨ, ਬੀਐਲਓਜ਼, ਸਰਪੰਚ-ਪੰਚ, ਕਾਂਗਰਸੀ ਆਗੂ ਤੇ ਵਰਕਰਾਂ ਪੱਬਾਂ ਭਾਰ ਹੋਏ ਹਨ ਜੋ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਪਿੰਡਾਂ-ਸ਼ਹਿਰਾਂ ਵਿੱਚ ਮੀਟਿੰਗਾਂ ਕਰ ਰਹੇ ਹਨ।
ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸਮਿਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਹੋਣ ਵਾਲੀ ਰੈਲੀ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਵਿਧਾਨ ਨੂੰ ਤਹਿਸ-ਨਹਿਸ ਕਰਨ ਲੱਗੀ ਹੋਈ ਹੈ ਜਦਕਿ ਕਾਂਗਰਸ ਪਾਰਟੀ ਸੰਵਿਧਾਨ ਨੂੰ ਬਚਾਉਣ ’ਤੇ ਲੱਗੀ ਹੋਈ ਹੈ। ਗਿੱਲ ਬੇਰਕਲਾਂ ਨੇ ਕਿਹਾ ਕਿ ਸੰਵਿਧਾਨ ਬਚਾਓ ਰੈਲੀ ਵਿੱਚ ਲੋਕ ਆਪ ਮੁਹਾਰੇ ਸਾਮਲ ਹੋਣਗੇ। ਉਨ੍ਹਾਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋ ਕੇ ਕਾਂਗਰਸ ਪਾਰਟੀ ਦੇ ਖਿਲਾਫ ਬੋਲ ਰਹੇ ਹਨ ਜੋ ਉਨ੍ਹਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ।
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਪਰ ਭਾਜਪਾ ਸੰਵਿਧਾਨ ਨਾਲ ਛੇੜਛਾੜ ਕਰਕੇ ਗਰੀਬ ਵਰਗ ਨੂੰ ਕੁਚਲਨਾ ਚਾਹੁੰਦੀ ਹੋ ਜੋ ਕਾਂਗਰਸ ਪਾਰਟੀ ਹਰਗਿੱਜ ਨਹੀ ਹੋਣ ਦੇਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਬਲਵਿੰਦਰ ਸਿੰਘ ਸੀਹਾਂਦੋਦ, ਜਸਵੀਰ ਸਿੰਘ ਸਕੱਤਰ, ਨਿਰਭੈ ਸਿੰਘ ਸੇਖਾ, ਬਲਵਿੰਦਰ ਸਿੰਘ, ਰਾਮ ਸਿੰਘ ਬੇਰ ਖੁਰਦ ਤੇ ਅਜਮੇਰ ਸਿੰਘ ਟਿੰਬਰਵਾਲ ਹਾਜ਼ਰ ਸਨ।