DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੇਸ਼ ਭਗਤ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਲਲਤੋਂ ਖੁਰਦ ’ਚ ਮਨਾਈ ਜਾਵੇਗੀ ਗ਼ਦਰੀ ਬਾਬਾ ਗੁਰਮੁਖ ਸਿੰਘ ਦੀ 49ਵੀਂ ਬਰਸੀ

  • fb
  • twitter
  • whatsapp
  • whatsapp
featured-img featured-img
ਦੇਸ਼ ਭਗਤ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ ਦੌਰਾਨ ਹਾਜ਼ਰ ਆਗੂ। -ਫੋਟੋ: ਸ਼ੇਤਰਾ
Advertisement

ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਦੀ 49ਵੀਂ ਬਰਸੀ ਹਰ ਸਾਲ ਵਾਂਗ ਉਨ੍ਹਾਂ ਦੇ ਜੱਦੀ ਨਗਰ ਲਲਤੋਂ ਖੁਰਦ ਵਿੱਚ 10 ਫਰਵਰੀ ਨੂੰ ਮਨਾਈ ਜਾਵੇਗੀ। ਇਸ ਮੌਕੇ ਲਲਤੋਂ ਖੁਰਦ ਦੇ ਖੇਡ ਮੈਦਾਨ ਵਿੱਚ ‘ਦੇਸ਼ ਭਗਤ’ ਮੇਲਾ ਲੱਗੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਅੱਜ ਬੱਦੋਵਾਲ ਵਿੱਚ ਮੀਟਿੰਗ ਹੋਈ। ਇਸ ਤੋਂ ਬਾਅਦ ਉਜਾਗਰ ਸਿੰਘ ਬੱਦੋਵਾਲ, ਮਾਸਟਰ ਜਸਦੇਵ ਸਿੰਘ ਲਲਤੋਂ, ਐਡਵੋਕੇਟ ਕੁਲਦੀਪ ਸਿੰਘ ਕਿਲਾ ਰਾਏਪੁਰ ਤੇ ਹੋਰਨਾਂ ਨੇ ਦੱਸਿਆ ਕਿ ਮੇਲੇ ਦੀ ਸਰਪ੍ਰਸਤੀ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਅਤੇ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾਵੇਗੀ। ਸਮੁੱਚੇ ਪ੍ਰਬੰਧ ਗ਼ਦਰੀ ਬਾਬਾ ਗੁਰਮੁਖ ਸਿੰਘ ਯਾਦਗਾਰ ਕਮੇਟੀ ਲਲਤੋਂ ਖੁਰਦ ਦੇ ਉੱਦਮ ਨਾਲ ਨੇਪਰੇ ਚਾੜ੍ਹੇ ਜਾਣਗੇ। ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਨਿਰਦੇਸ਼ਕ ਹਰਕੇਸ਼ ਚੌਧਰੀ ਦੀ ਅਗਵਾਈ ਹੇਠ ਮਹਾਨ ਗ਼ਦਰੀ ਬੀਬੀ ਗੁਲਾਬ ਕੌਰ ਦੇ ਸੰਗਰਾਮੀ ਜੀਵਨ ’ਤੇ ਆਧਾਰਤ ਨਾਟਕ ‘ਧਰਤ ਵੰਗਾਰੇ ਤਖ਼ਤ ਨੂੰ’ ਉਚੇਚੇ ਤੌਰ ’ਤੇ ਪੇਸ਼ ਕਰੇਗੀ। ਇਸ ਤੋਂ ਇਲਾਵਾ ਇਨਕਲਾਬੀ ਕੋਰਿਓਗ੍ਰਾਫੀਆਂ, ਸਕੂਲੀ ਬੱਚਿਆਂ ਦਾ ਗੀਤ ਸੰਗੀਤ, ਲੋਕ ਗਾਇਕ ਰਾਮ ਸਿੰਘ ਹਠੂਰ ਦੀ ਕਵੀਸ਼ਰੀ, ਚੋਣਵੇਂ ਚੰਦ ਬੁਲਾਰੇ ਖਿੱਚ ਦਾ ਕੇਂਦਰ ਹੋਣਗੇ। ਇਲਾਕੇ ਦੇ ਪਿੰਡਾਂ ਤੋਂ ਇਲਾਵਾ ਜ਼ਿਲ੍ਹੇ ਵਿੱਚੋਂ ਕਮੇਟੀ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨ, ਮਜ਼ਦੂਰ, ਬੀਬੀਆਂ ਅਤੇ ਨੌਜਵਾਨ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੇ।

ਮੀਟਿੰਗ ਵਿੱਚ ਸੁਖਦੇਵ ਸਿੰਘ ਕਿਲਾ ਰਾਏਪੁਰ, ਚਰਨਜੀਤ ਸਿੰਘ ਹਿਮਾਂਯੂਪੁਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਪ੍ਰਧਾਨ ਰਣਜੀਤ ਸਿੰਘ ਜੀਤੂ, ਗੁਰਦੇਵ ਸਿੰਘ ਮੁੱਲਾਂਪੁਰ, ਜੋਗਿੰਦਰ ਸਿੰਘ ਸ਼ਹਿਜਾਦ, ਡਾ. ਅਮਰਜੀਤ ਸਿੰਘ ਹਿਮਾਂਯੂਪੁਰਾ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement
Advertisement
×