ਪੱਤਰ ਪ੍ਰੇਰਕ
ਪਾਇਲ, 5 ਜੁਲਾਈ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਈਸ਼ਰਸਰ ਸਾਹਿਬ ਆਲੋਵਾਲ ਵਿੱਚ ਮਨਾਉਣ ਸੰਬੰਧੀ 7 ਜੁਲਾਈ ਨੂੰ ਮੀਟਿੰਗ ਬੁਲਾਈ ਗਈ ਹੈ। ਇਸ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਬਾਬਾ ਗੁਰਮੁੱਖ ਸਿੰਘ ਆਲੋਵਾਲ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 3, 4 ਅਤੇ 5 ਅਗਸਤ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਨੂੰ ਉਸਾਰੂ ਪ੍ਰਬੰਧਾਂ ਦੁਆਰਾ ਕਰਨ ਸਬੰਧੀ ਟਰੱਸਟ ਦੇ ਸਮੂਹ ਮੈਂਬਰ ਸਹਿਬਾਨਾਂ, ਲੰਗਰ, ਜੋੜਾ ਘਰ, ਗੱਠੜੀ ਘਰ, ਸਾਇਕਲ-ਸਕੂਟਰ- ਕਾਰ ਪਾਰਕਿੰਗ ਆਦਿ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਤੋਂ ਇਲਾਵਾ ਸਮੂਹ ਪ੍ਰਮੁੱਖ ਸੇਵਾਦਾਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਆਲੋਵਾਲ (ਪਟਿਆਲਾ) ਵਿੱਚ ਮਿਤੀ 7 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਬੁਲਾਈ ਗਈ ਹੈ ਤਾਂ ਜੋ ਆਉਣ ਵਾਲੀਆਂ ਸੰਗਤਾਂ ਲਈ ਬਿਹਤਰੀਨ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੋਂ ਹੋਰ ਵੀ ਬੇਹਤਰ ਸਹਿਯੋਗ ਲਿਆ ਜਾਵੇਗਾ।