ਰਾੜਾ ਸਾਹਿਬ ਦੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੀ 50ਵੀਂ ਬਰਸੀ ਗੁਰਦਵਾਰਾ ਕਰਮਸਰ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ 24, 25 ਅਤੇ 26 ਅਗਸਤ ਨੂੰ ਮਨਾਈ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਇਕੱਤਰਤਾ ਕੀਤੀ ਗਈ। ਇਸ ਮੀਟਿੰਗ ਦੌਰਾਨ ਬਰਸੀ ਸਮਾਗਮਾਂ ਦੇ ਅਗਾਉਂ ਪ੍ਰਬੰਧਾਂ ਦੇ ਮੱਦੇਨਜ਼ਰ ਟਰੱਸਟ ਨੇ ਮੀਟਿੰਗ ਵਿੱਚ ਸ਼ਾਮਲ ਹੋਈ ਸੰਗਤ ਤੋਂ ਸੁਝਾਅ ਮੰਗੇ। ਇਕੱਤਰਤਾ ਵਿੱਚ ਸਮੂਹ ਸੇਵਾਦਾਰ ਵਾਹਨਾਂ ਦੇ ਰੱਖ ਰਖਾਵ, ਜੋੜਾ ਘਰ, ਗੱਠੜੀ ਘਰ, ਸਿਹਤ ਸਹੂਲਤਾਂ, ਸੁਰੱਖਿਆ ਇੰਤਜਾਮ, ਲੰਗਰ ਆਦਿ ਦੇ ਪ੍ਰਬੰਧਾਂ ਸਬੰਧੀ ਵਿਚਾਰਾਂ ਸਾਂਝੀਆਂ ਕਰਕੇ ਜ਼ਿੰਮੇਵਾਰੀਆਂ ਲਗਾਈਆਂ ਗਈਆਂ। ਇਸ ਮੌਕੇ ਗੁਰੂ-ਘਰ ਦੇ ਹੈਡ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬਾਵਾ ਬੈਨੀਪਾਲ, ਟਰੱਸਟੀ ਭਾਈ ਮਲਕੀਤ ਸਿੰਘ ਪਨੇਸਰ, ਭਵਦੀਪ ਸਿੰਘ ਮੁੰਡੀ, ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਐਡਵੋਕੇਟ ਭਵਦੀਪ ਸਿੰਘ ਮੂੰਡੀ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਰੌਸ਼ਨ ਸਿੰਘ ਧਬਲਾਨ, ਭਾਈ ਜਸਵੀਰ ਸਿੰਘ ਲੋਪੋ, ਕੈਪਟਨ ਰਣਜੀਤ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਹਰਦੇਵ ਸਿੰਘ ਦੋਰਾਹਾ ਹਾਜ਼ਰ ਸਨ।
+
Advertisement
Advertisement
Advertisement
Advertisement
×