ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਖੇਤਰੀ ਪ੍ਰਤੀਨਿਧ ਲੁਧਿਆਣਾ, 22 ਸਤੰਬਰ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਕੌਮਾਂਤਰੀ ਸੱਭਿਆਚਾਰਕ ਮੇਲਾ 21 ਅਕਤੂਬਰ ਨੂੰ ਲੁਧਿਆਣਾ ਦੀ ਈਸਾ ਨਗਰੀ ਪੁਲੀ ਨੇੜੇ ਡਾ. ਏਵੀਐੱਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਮਨਾਇਆ...
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਸਤੰਬਰ
Advertisement
ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਕੌਮਾਂਤਰੀ ਸੱਭਿਆਚਾਰਕ ਮੇਲਾ 21 ਅਕਤੂਬਰ ਨੂੰ ਲੁਧਿਆਣਾ ਦੀ ਈਸਾ ਨਗਰੀ ਪੁਲੀ ਨੇੜੇ ਡਾ. ਏਵੀਐੱਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਪੰਜਾਬੀ ਭਵਨ ਵਿੱਚ ਇੱਕ ਸੈਮੀਨਾਰ ਵੀ ਹੋਵੇਗਾ। ਇਹ ਜਾਣਕਾਰੀ ਮੇਲੇ ਦੀਆਂ ਤਿਆਰੀਆਂ ਸਬੰਧੀ ਜਗਦੇਵ ਸਿੰਘ ਜੱਸੋਵਾਲ ਦੇ ਘਰ (ਆਲ੍ਹਣਾ), ਗੁਰਦੇਵ ਨਗਰ ਵਿਖੇ ਫਾਉਂਡੇਸ਼ਨ ਦੇ ਸਰਪਰਸਤ ਪ੍ਰਗਟ ਸਿੰਘ ਗਰੇਵਾਲ, ਪ੍ਰੋ. ਗੁਰਭਜਨ ਸਿੰਘ ਗਿੱਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਅਤੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਸਕੱਤਰ ਜਨਰਲ ਡਾ. ਨਿਰਮਲ ਜੌੜਾ ਦੇ ਪ੍ਰਬੰਧਾਂ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ। ਮੀਟਿੰਗ ਦੇ ਅਰੰਭ ਵਿੱਚ ਸਦੀਵੀ ਵਿਛੋੜਾ ਦੇ ਗਈਆਂ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੋਨ ਰੱਖਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
Advertisement
Advertisement
×