ਨਗਰ ਕੀਰਤਨ ਦੇ ਸਵਾਗਤ ਬਾਰੇ ਮੀਟਿੰਗ
ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਮਾਛੀਵਾੜਾ ਸਾਹਿਬ ਵਿੱਚ ਪੁੱਜ...
ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਮਾਛੀਵਾੜਾ ਸਾਹਿਬ ਵਿੱਚ ਪੁੱਜ ਰਹੇ ਸ਼ਹੀਦੀ ਨਗਰ ਦੇ ਸਵਾਗਤ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਮੀਟਿੰਗ ਹੋਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਤਿੰਦਰ ਸਿੰਘ ਬਾਜਵਾ, ਜਥੇਦਾਰ ਰਣਜੀਤ ਸਿੰਘ ਮੰਗਲੀ, ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਤੇ ਸਰਕਲ ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ ਆਦਿ ਨੇ ਵਿਚਾਰ ਸਾਂਝੇ ਕੀਤੇ। ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਆਸਾਮ) ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪੰਜਾਬ ਵਿਚ ਦਾਖਲ ਹੋ ਚੁੱਕਾ ਹੈ ਜੋ ਕਿ 21 ਨਵੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਸਮਰਾਲਾ ਪਹੁੰਚੇਗਾ। ਇਸ ਤੋਂ ਬਾਅਦ ਪਿੰਡ ਬਾਲਿਓਂ, ਗੜ੍ਹੀ ਤਰਖਾਣਾ ਸਰਹਿੰਦ ਨਹਿਰ ਪਹੁੰਚੇਗਾ ਜਿੱਥੋਂ ਮਾਛੀਵਾੜਾ ਸਾਹਿਬ ਤੇ ਇਲਾਕੇ ਦੀਆਂ ਸੰਗਤਾਂ ਨਗਰ ਕੀਰਤਨ ਦਾ ਸਵਾਗਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਸਵਾਗਤੀ ਗੇਟ ਵੀ ਲਗਾਏ ਜਾਣਗੇ। ਇਹ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ 7 ਤੋਂ 8 ਵਜੇ ਦੇ ਵਿਚਕਾਰ ਪੁੱਜੇਗਾ।

