DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਫੀਲਡ ਵਿੱਚ ਜਾਣ ਦੇ ਦਿੱਤੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਅਗਵਾਈ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ
Advertisement
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਅੱਜ ਸ਼ਿੰਗਾਰ ਸਿਨੇਮਾ ਨੇੜੇ ਨਗਰ ਨਿਗਮ ਜ਼ੋਨ ਬੀ ਦਫਤਰ ਵਿੱਚ ਲੁਧਿਆਣਾ ਪੂਰਬੀ ਹਲਕੇ ਦੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਫੀਲਡ ਵਿੱਚ ਜਾਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਜ਼ੋਨਲ ਕਮਿਸ਼ਨਰ ਨੀਰਜ ਜੈਨ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ ਬੀ ਐਂਡ ਆਰ ਸ਼ਾਖਾ ਅਤੇ ਓ ਐਂਡ ਐੱਮ ਸੈੱਲ ਦੇ ਨਿਗਰਾਨ ਇੰਜੀਨੀਅਰਾਂ ਨੂੰ ਸਬੰਧਤ ਵਿਧਾਇਕਾਂ ਅਤੇ ਕੌਂਸਲਰਾਂ ਦੀ ਮੌਜੂਦਗੀ ਵਿੱਚ ਹਫਤਾਵਾਰੀ ਸਮੀਖਿਆ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ।

Advertisement

ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਹ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਵਸਨੀਕਾਂ ਤੋਂ ਫੀਡਬੈਕ ਵੀ ਲਿਆ ਜਾ ਰਿਹਾ ਹੈ। ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਸਿਹਤ ਸ਼ਾਖਾ ਦੇ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਟੈਟਿਕ ਕੰਪੈਕਟਰ ਸਾਈਟਾਂ ਤੋਂ ਨਿਯਮਤ ਤੌਰ ’ਤੇ ਕੂੜਾ ਚੁੱਕਣਾ ਯਕੀਨੀ ਬਣਾਇਆ ਜਾਵੇ।

Advertisement

ਇਮਾਰਤ ਸ਼ਾਖਾ ਦੇ ਅਧਿਕਾਰੀਆਂ ਨੂੰ ਰਿਕਵਰੀ ’ਚ ਤੇਜ਼ੀ ਲਿਆਉਣ ਦੇ ਹੁਕਮ

ਬਕਾਇਆ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਕੰਮ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇਮਾਰਤ ਸ਼ਾਖਾ ਦੇ ਅਧਿਕਾਰੀਆਂ ਨੂੰ ਸਰਟੀਫਿਕੇਟ ਅਤੇ ਆਪੋ-ਆਪਣੇ ਇਲਾਕਿਆਂ ਵਿੱਚ ਨਿਰਮਾਣ ਅਧੀਨ ਇਮਾਰਤਾਂ ਦੀਆਂ ਸੂਚੀਆਂ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਨਿਗਮ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਕੋਈ ਵੀ ਇਮਾਰਤ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ/ਚਲਾਨ ਤੋਂ ਬਿਨਾਂ ਨਾ ਬਣਾਈ ਜਾਵੇ। ਇਸ ਨਾਲ ਬਕਾਇਆ ਵਸੂਲੀ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਵਿੱਚ ਮੁਲਾਂਕਣ ਕੀਤੇ ਗਏ ਚਲਾਨਾਂ ਦੀ ਰਿਕਵਰੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ ਅੱਜ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ।

Advertisement
×