ਸੰਵਿਧਾਨ ਬਚਾਓ ਰੈਲੀ ਸਬੰਧੀ ਪਿੰਡਾਂ ਤੇ ਸ਼ਹਿਰਾਂ ’ਚ ਮੀਟਿੰਗਾਂ
ਨਿੱਜੀ ਪੱਤਰ ਪ੍ਰੇਰਕ
ਮਲੌਦ, 7 ਜੁਲਾਈ
ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸਮਿਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਦੱਸਿਆ ਕਿ ਕਾਗਰਸ ਪਾਰਟੀ ਦੀ ਸੰਵਿਧਾਨ ਬਚਾਓ ਰੈਲੀ 13 ਜੁਲਾਈ ਨੂੰ ਪਾਇਲ ਵਿੱਚ ਹੋ ਰਹੀ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਪਿੰਡਾਂ-ਸ਼ਹਿਰਾਂ ਤੇ ਕਸਬਿਆਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਬਚਾਓ ਰੈਲੀ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਦੇਖ-ਰੇਖ ਹੇਠ ਹੋ ਰਹੀ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਤਾਪ ਸਿੰਘ ਬਾਜਵਾ ਵਿਸੇਸ਼ ਤੌਰ ’ਤੇ ਪੁੱਜ ਰਹੇ ਹਨ। ਪ੍ਰਧਾਨ ਗਿੱਲ ਬੇਰਕਲਾ ਨੇ ਕਿਹਾ ਕੀ ਸੰਵਿਧਾਨ ਬਚਾਓ ਰੈਲੀ ਨੂੰ ਲੈ ਕੇ ਪਿੰਡਾਂ ਅਤੇ ਸਹਿਰਾਂ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਅਗਵਾਈ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਰੈਲੀ ਪ੍ਰਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਵਿਧਾਨ ਬਚਾਓ ਰੈਲੀ ਵਿੱਚ ਵਿਧਾਇਕ ਗਿਆਸਪੁਰਾ ਵੱਲੋਂ ਹਰ ਰੋਜ਼ ਇੱਕ ਨਵਾ ਝੂਠ ਬੋਲਣ ਅਤੇ ਪਾਇਲ ਹਲਕੇ ਦੀਆਂ ਸੜਕਾਂ ਨੂੰ ਬਣਾਉਣ ਦਾ ਝੂਠ ਬੋਲਣ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਪੁਲੀਸ ਅਫਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੋ ਆਮ ਆਦਮੀ ਪਾਰਟੀ ਦੇ ਵਰਕਰ ਬਣ ਕੇ ਕੰਮ ਕਰ ਰਹੇ ਹਨ ਉਹ ਸਹੀ ਕੰਮ ਕਰਨ। ਇਸ ਮੌਕੇ ਧਲਵੰਤ ਸਿੰਘ, ਰਿੰਮਾ ਸਿੰਘ , ਜਗਮੋਹਨ ਸਿੰਘ, ਬਲਜੀਤ ਸਿੰਘ, ਜੱਸਾ ਟਿੱਬਾ, ਜੋਬਨ ਖਾਨ ਅਤੇ ਜਗਜੀਤ ਸਿੰਘ ਜੱਗੀ ਹਾਜ਼ਰ ਸਨ।