DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਮੀਟਿੰਗਾਂ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਪੂਰੇ ਕੀਤੇ ਵਾਅਦਿਆਂ ਸਬੰਧੀ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮਾਛੀਵਾੜਾ ਬਲਾਕ...

  • fb
  • twitter
  • whatsapp
  • whatsapp
featured-img featured-img
ਪਿੰਡਾਂ ਵਿੱਚ ਮੀਟਿੰਗ ਦੌਰਾਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਹੋਰ।
Advertisement

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਪੂਰੇ ਕੀਤੇ ਵਾਅਦਿਆਂ ਸਬੰਧੀ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮਾਛੀਵਾੜਾ ਬਲਾਕ ਦੇ ਪਿੰਡ ਜੱਸੋਵਾਲ, ਖੇੜਾ, ਚਕਲੀ ਆਦਲ, ਧਨੂੰਰ, ਧੁੱਲੇਵਾਲ, ਸੈਂਸੋਵਾਲ ਕਲਾਂ, ਸੈਂਸੋਵਾਲ ਖੁਰਦ, ਮਿਲਕੋਵਾਲ, ਮੁਗਲੇਵਾਲ, ਹਿਯਾਤਪੁਰ, ਮੁਬਾਰਕਪੁਰ, ਰਾਮਗੜ੍ਹ-ਗੌਂਸਗੜ੍ਹ, ਬੈਰਸਾਲ ਕਲਾਂ ਅਤੇ ਹੰਬੋਵਾਲ ਵਿੱਚ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਜੋ ਚੋਣ ਸਮੇਂ ਵਾਅਦੇ ਕੀਤੇ ਉਹ ਪੂਰੇ ਕਰ ਕੇ ਦਿਖਾਏ ਹਨ, ਜਿਸ ਵਿੱਚ 300 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਹਰੇਕ ਪਰਿਵਾਰ ਨੂੰ ਬੀਮਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਜਲਦੀ ਔਰਤਾਂ ਨੂੰ 1000 ਤੇ 1500 ਰੁਪਏ ਮਾਸਿਕ ਭੱਤਾ ਵੀ ਮਿਲਣਾ ਸ਼ੁਰੂ ਹੋਣ ਜਾ ਰਿਹਾ ਹੈ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਇਹ 70 ਸਾਲਾਂ ਵਿਚ ਪਹਿਲੀ ਸਰਕਾਰ ਹੈ ਜਿਸ ਨੇ ਜੋ ਕਿਹਾ ਕਿ ਉਹ ਕਰ ਕੇ ਦਿਖਾਇਆ ਜਦਕਿ ਬਾਕੀ ਸਰਕਾਰਾਂ ਵਲੋਂ ਹਮੇਸ਼ਾ ਝੂਠੇ ਵਾਅਦੇ ਕਰਕੇ ਦਿਖਾਏ।

Advertisement
Advertisement
×