DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mega Parent Teacher Meeting: ਸਰਕਾਰ ਸਿੱਖਿਆ ਦਾ ਮਿਆਰ ਚੁੱਕਣ ਲਈ ਯਤਨਸ਼ੀਲ: ਮੁੰਡੀਆਂ

ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਮਾਪਿਆਂ ਨੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਮੁਫਤ ਵਰਦੀਆਂ, ਕਿਤਾਬਾਂ, ਸਮਾਰਟ ਕਲਾਸਾਂ ਅਤੇ ਖੇਡ ਸਹੂਲਤਾਂ ਬਾਰੇ ਵਿਸਥਾਰ...

  • fb
  • twitter
  • whatsapp
  • whatsapp
featured-img featured-img
ਮੁੰਡੀਆਂ ਕਲਾਂ ਵਿੱਚ ਬੱਚਿਆਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।
Advertisement

ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਮਾਪਿਆਂ ਨੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਮੁਫਤ ਵਰਦੀਆਂ, ਕਿਤਾਬਾਂ, ਸਮਾਰਟ ਕਲਾਸਾਂ ਅਤੇ ਖੇਡ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਕੂਲ ਆਫ ਐਮੀਨੈਂਸ ਮੁੰਡੀਆਂ ਕਲਾਂ ਵਿੱਚ ਸ਼ਿਰਕਤ ਕਰਕੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ ਹੈ ਜਿਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸੰਵਾਦ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਜ਼ਰੂਰੀ ਹੈ। ਸਰਕਾਰ ਸਿੱਖਿਆ ਦੇ ਮਿਆਰ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਸਬੰਧੀ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਨੰਬਰ 24 ਦੇ ਕੌਂਸਲਰ ਗੁਰਮੀਤ ਸਿੰਘ, ਪ੍ਰਿੰਸੀਪਲ ਪੂਜਾ ਤ੍ਰੇਹਨ, ਐੱਸ ਐੱਮ ਸੀ ਚੇਅਰਮੈਨ ਰਵਿੰਦਰ ਕੌਰ, ਬਾਇਓ ਲੈਕਚਰਾਰ ਗੁਰਪ੍ਰੀਤ ਕੌਰ, ਮੈਥ ਲੈਕਚਰਾਰ ਰਾਜਵਿੰਦਰ ਸਿੰਘ ਅਤੇ ਕੈਂਪਸ ਮੈਨੇਜਰ ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।

Advertisement

ਕੈਬਨਿਟ ਮੰਤਰੀ ਸੌਂਦ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ

Advertisement

ਖੰਨਾ (ਜੋਗਿੰਦਰ ਸਿੰਘ ਓਬਰਾਏ): ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਤਹਿਤ ਖੰਨਾ ਦੇ ਰਘਬੀਰ ਸਿੰਘ ਫਰੀਡਮ ਫਾਈਟਰ ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਲਹੇੜੀ ਦਾ ਦੌਰਾ ਕੀਤਾ। ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੱਚੇ ਸਮਾਜ ਦਾ ਸਰਮਾਇਆ ਹਨ ਅਤੇ ਇਨ੍ਹਾਂ ਮਿਲਣੀਆਂ ਦਾ ਉਦੇਸ਼ ਵਿਦਿਆਰਥੀਆਂ ਦਾ ਮਾਨਸਿਕ, ਨੈਤਿਕ ਅਤੇ ਸਮਾਜਿਕ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਉਨ੍ਹਾਂ ਲਲਹੇੜੀ ਸਕੂਲ ਵਿੱਚ ਨਵੀਂ ਸਾਇੰਸ ਲੈਬ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਕਰਨ ਅਰੋੜਾ, ਕੌਂਸਲਰ ਰਾਜ ਲਖੀਆ, ਅਮਨਦੀਪ ਸਿੰਘ ਪੂਰੇਵਾਲ ਅਤੇ ਪੁਨੀਤ ਖੱਟਰ ਹਾਜ਼ਰ ਸਨ।

Advertisement
×