ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਦਸੰਬਰ
ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿੱਚ ਸਾਲਾਨਾ ਸਮਾਗਮ ‘ਸੱਜਰੀਆਂ ਪੈੜਾਂ’ ਸਕੂਲ ਮੁਖੀ ਬਲਵਿੰਦਰ ਸਿੰਘ ਦੀ ਅਗਵਾਈ ਹੇਠਾਂ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਕੌਂਸਲਰ ਗੁਰਮੀਤ ਸਿੰਘ ਨਾਗਪਾਲ ਵੱਲੋਂ ਸ਼ਮਾਂ ਰੋਸ਼ਨ ਕਰਕੇ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਟਰਾਂਸਪੋਰਟ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਹਰਦੇਵ ਰੋਸ਼ਾ ਚੇਅਰਮੈਨ ਟਰੇਡ ਸੈੱਲ ਪੰਜਾਬ ਨੇ ਸਕੂਲ ਵੱਲੋਂ ਸੀਮਤ ਸਮੇਂ ਵਿਚ ਕੀਤੀ ਤਰੱਕੀ ਲਈ ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਬਾਖੂਬੀ ਪੇਸ਼ ਕੀਤਾ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸ਼ਾਲੂ ਚੱਢਾ, ਰਸ਼ਮੀ ਰਾਣੀ ਤੇ ਟਿੰਕੂ ਨੇ ਨਿਭਾਈ। ਇਸ ਮੌਕੇ ਨਿਰਮਲ ਨਿੰਮਾ, ਅੱਛਰਪਾਲ, ਸਤਵੀਰ ਰੌਣੀ, ਕੁਲਵਿੰਦਰ ਸਿੰਘ, ਸ਼ਿਵਰਤਨ ਸਿੰਘ, ਹਰਦੀਪ ਕੌਰ, ਅਮਰਿੰਦਰ ਸਿੰਘ, ਕੁਲਵੰਤ ਕੌਰ, ਗੁਰਬਚਨ ਸਿੰਘ, ਸੁਖਪ੍ਰੀਤ ਕੌਰ, ਸਵਰਨਜੀਤ ਕੌਰ, ਵਿੰਨੀ ਭੱਲਾ, ਸੰਜੀਵ ਸ਼ਰਮਾ, ਅਮਰਜੀਤ ਕੌਰ ਆਦਿ ਹਾਜ਼ਰ ਸਨ।