ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਇੰਦਰਜੀਤ ਕੌਰ ਨੂੰ ਯਾਦਗਾਰੀ ਐਵਾਰਡ

ਨਿਰਅੰਜਨ ਅਵਤਾਰ ਕੌਰ ਦੀ ਬਰਸੀ ਮੌਕੇ ਪ੍ਰਿੰ. ਇੰਦਰਜੀਤ ਕੌਰ ਦਾ ਸਨਮਾਨ
ਮੇਅਰ ਇੰਦਰਜੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਅਤੇ ਹੋਰ।
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 17 ਮਾਰਚ

Advertisement

ਤੂਫਾਨ ਸਾਹਿਬ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵੱਲੋਂ ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਅਤੇ ਜ. ਸਕੱਤਰ ਪਵਨਪ੍ਰੀਤ ਸਿੰਘ ਦੀ ਅਗਵਾਈ ਹੇਠ ਨਿਰਅੰਜਨ ਅਵਤਾਰ ਕੌਰ ਦੀ ਬਰਸੀ ’ਤੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਸਹਿਯੋਗ ਨਾਲ ਜੀ.ਜੀ.ਐੱਨ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਲੁਧਿਆਣਾ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਬਣੀ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ 1000 ਪੰਜਾਬੀ ਪੁਸਤਕਾਂ ਦੀਆਂ ਆਡੀਓ ਬੁਕਸ ਰਚੇਤਾ ਦਵਿੰਦਰ ਕੌਰ ਸੈਣੀ ਨੂੰ ‘ਨਿਰਅੰਜਨ ਅਵਤਾਰ ਕੌਰ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਮਨਿਸਟਰੀ ਆਫ ਮਾਇਕਰੋ, ਸਮਾਲ ਐਂਡ ਮੀਡੀਅਮ ਇੰਟਰਪੈਨੀਓਰਜ਼, ਭਾਰਤ ਸਰਕਾਰ ਉਤਰੀ ਜ਼ੋਨ ਦੇ ਡਿਪਟੀ ਡਾਇਰੈਕਟਰ ਮੈਡਮ ਇਸ਼ੀਤਾ ਥੰਮਨ ਨੂੰ ਵਿਸ਼ੇਸ਼ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਨਮਾਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਮੁੱਖ  ਏਜੰਡਾ ਲੁਧਿਆਣਾ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨਾ ਅਤੇ ਨਗਰ ਨਿਗਮ ਦੇ ਕੰਮ ਕਾਰ ਵਿਚ ਤੇਜ਼ੀ ਲਿਆਉਣਾ ਹੈ। ਉਨ੍ਹਾਂ ਲੁਧਿਆਣਾ ਦੇ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਐਵਾਰਡ ਪ੍ਰਾਪਤ ਕਰਤਾ ਦਵਿੰਦਰ ਕੌਰ ਸੈਣੀ ਆਪਣੀ ਜ਼ਿੰਦਗੀ ਦੇ ਕਈ ਅਹਿਮ ਪਲਾਂ ਨੂੰ ਸਰੋਤਿਆਂ ਨਾਲ ਸਾਂਝਿਆਂ ਕਰਨ ਦੌਰਾਨ ਭਾਵੁਕ ਹੋ ਗਏ। ਉਚੇਚੇ ਤੌਰ ’ਤੇ ਸ਼ਾਮਿਲ ਹੋਏ ਮੈਡਮ ਇਸ਼ੀਤਾ ਥੰਮਨ ਨੇ ਕਿਹਾ ਸ੍ਵਰ. ਨਿਰਅੰਜਨ ਅਵਤਾਰ ਕੌਰ ਇਕ ਅਜਿਹੀ ਬਹੁਪੱਖੀ ਸ਼ਖ਼ਸੀਅਤ ਸਨ ਜਿਸ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ। ਡਾ. ਗੁਰਚਰਨ ਕੌਰ ਕੋਚਰ ਨੇ ਕਿਹਾ ਜਿਸ ਸਮੇਂ ਔਰਤਾਂ ਘੁੰਡ ਕੱਢ ਕੇ ਰਖਦੀਆਂ ਸਨ ਬੀਬੀ ਨਿਰਅੰਜਨ ’ਅਵਤਾਰ’ ਕੌਰ ਨੇ ਉਸ ਵੇਲੇ ਛੋਟੀ ਉਮਰੇ ਹੀ ਸਟੇਜਾਂ ਤੇ ਬੇਝਿਜਕ ਕਵਿਤਾ ਪੜ੍ਹਨਾ ਸਿੱਖ ਲਿਆ ਸੀ। ਸਮਾਗਮ ਨੂੰ ਪ੍ਰੀਤ ਸਾਹਿਤ ਸਦਨ ਦੇ ਪ੍ਰਧਾਨ ਡਾ. ਮਨੋਜ ਪ੍ਰੀਤ ਅਤੇ ਸ਼੍ਰੋਮਣੀ ਲਿਖਾਰੀ ਬੋਰਡ ਦੇ ਕਨਵੀਨਰ ਪੰਥਕ ਕਵੀ ਹਰਦੇਵ ਸਿੰਘ ਕਲਸੀ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਕਾਲਜ ਕੌਂਸਲ ਦੇ ਪ੍ਰਧਾਨ ਡਾ. ਐੱਸ. ਪੀ. ਸਿੰਘ, ਨਿਰਦੇਸ਼ਕ ਡਾ. ਮਨਜੀਤ ਸਿੰਘ ਛਾਬੜਾ, ਮੈਂਬਰ ਬਲਜੀਤ ਸਿੰਘ ਦੁਖੀਆ, ਡਾ. ਬਲਵਿੰਦਰ ਸਿੰਘ ਵਾਲੀਆ, ਪ੍ਰਿੰਸੀਪਲ ਬਲਜਿੰਦਰ ਸਿੰਘ, ਨੈਸ਼ਨਲ ਅਤੇ ਸਟੇਟ ਅਵਾਰਡੀ ਅਧਿਆਪਕਾ ਡਾ. ਗੁਰਚਰਨ ਕੌਰ ਕੋਚਰ ਵਲੋਂ ਸਮੂਹਿਕ ਤੌਰ ’ਤੇ ਸੈਂਕੜੇ ਕਲਾਕਾਰਾਂ, ਕਵੀਆਂ/ਕਵਿਤਰੀਆਂ, ਗਾਇਕ/ਗਾਇਕਾਵਾਂ, ਉਦਯੋਗਿਕ, ਵਿਦਿਅਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਅਹੁਦੇਦਾਰਾਂ, ਸਾਹਿਤ ਅਤੇ ਕਲਾ ਪ੍ਰੇਮੀਆਂ ਦੀ ਹਾਜ਼ਰੀ ਵਿਚ ਆਪਣੇ ਵਿਚਾਰ ਸਾਂਝੇ ਕੀਤੇ।

Advertisement
Show comments