ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਅਪਰੈਲ
ਪਿੰਡ ਮਹੌਣ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨੈਸ਼ਨਲ ਐਵਾਰਡੀ ਡਾ. ਬਲਰਾਮ ਸ਼ਰਮਾ ਨੇ ਕਿਹਾ ਕਿ ਸਿੱਖ ਧਰਮ ਰਬਾਬ ਦੀ ਤਾਰ ਤੋਂ ਲੈ ਕੇ ਖੰਡੇ ਦੀ ਧਾਰ ਤੱਕ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲਾ ਜੀਵਨ ਫਲਸਫਾ ਅਤੇ ਇਤਿਹਾਸ ਸਮੁੱਚੇ ਰੂਪ ਵਿਚ ਮਾਰਗ ਦਰਸ਼ਨ ਕਰਦਾ ਹੈ। ਇਸ ਮੌਕੇ ਹਰਜੀਤ ਸਿੰਘ ਨੇ ਸਿੰਘ ਸਜਣ, ਨਸ਼ੇ ਤਿਆਗਣ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ। ਪਿੰਡ ਵਾਸੀਆਂ ਨੇ ਹਰਮਨਜੋਤ ਕੌਰ ਅਤੇ ਗੁਰਜਾਪ ਕੌਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇਕ ਵਿਦਿਆਰਥੀ ਵਜੋਂ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਅਤੇ ਜਸ਼ਨਪ੍ਰੀਤ ਸਿੰਘ ਜੱਸੂ ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਖੇਡਾਂ ਵਿਚ ਮੱਲਾਂ ਮਾਰਨ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਲੰਗਰ ਦੀ ਸੇਵਾ ਰਜਿੰਦਰ ਸਿੰਘ ਮਿੰਟੂ ਅਤੇ ਬਲਜੀਤ ਸਿੰਘ ਬਿੱਟੂ ਨੇ ਨਿਭਾਈ। ਇਸ ਮੌਕੇ ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਗਰੀਬ ਦਾਸ, ਰਣਜੀਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।