DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਮਗਨਰੇਗਾ ਕਾਮੇ ਰਾਹ ’ਚ ਡੱਕੇ

ਖੰਨਾ-ਅਮਲੋਹ ਚੌਕ ਵਿੱਚ ਧਰਨਾ; ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਖੰਨਾ-ਅਮਲੋਹ ਰੋਡ ’ਤੇ ਧਰਨਾ ਦਿੰਦੇ ਹੋਏ ਮਗਨਰੇਗਾ ਵਰਕਰ।
Advertisement

ਜੋਗਿੰਦਰ ਸਿੰਘ ਓਬਰਾਏ

ਖੰਨਾ, 20 ਜੁਲਾਈ

Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿਛਲੇ ਦਿਨੀਂ ਮਗਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਦਿੱਤੇ ਧਰਨੇ ਮਗਰੋਂ ਹੋਈ ਸਹਿਮਤੀ ਤੋਂ ਪਿੱਛੇ ਹਟਣ ਦੇ ਰੋਸ ਵਜੋਂ ਅੱਜ ਜਦੋਂ ਮਗਨਰੇਗਾ ਵਰਕਰ ਮੁੜ ਕੈਬਨਿਟ ਮੰਤਰੀ ਸੌਂਦ ਦੀ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੇ ਸਨ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਵਰਕਰਾਂ ਨੇ ਖੰਨਾ-ਅਮਲੋਹ ਚੌਕ ਵਿੱਚ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਪਰਮਿੰਦਰ ਸਿੰਘ ਬਸੀਂ ਪਠਾਣਾ ਨੇ ਦੱਸਿਆ ਕਿ ਸਰਕਾਰ ਨੇ ਘਬਰਾਹਟ ਵਿੱਚ ਆ ਕੇ ਮਗਨਰੇਗਾ ਕਰਮਚੀਆਂ ਨੂੰ ਬੀਤੀ ਰਾਤ ਅਤੇ ਅੱਜ ਸਵੇਰੇ ਉਨ੍ਹਾਂ ਦੇ ਘਰਾਂ ਤੋਂ ਜਬਰੀ ਚੁੱਕਿਆ ਗਿਆ ਅਤੇ ਕਈਆਂ ਨੂੰ ਨਜ਼ਰਬੰਦ ਕਰ ਦਿੱਤਾ। ਇਸ ਦੌਰਾਨ ਸੈਂਕੜੇ ਪੁਲੀਸ ਮੁਲਾਜ਼ਮਾਂ ਵੱਲੋਂ ਜਰਨੈਲੀ ਸੜਕ ਅਮਲੋਹ ਰੋਡ ਤੋਂ ਕੈਬਨਿਟ ਮੰਤਰੀ ਸੌਂਦ ਦੀ ਰਿਹਾਇਸ਼ ਤੱਕ ਸਖ਼ਤੀ ਨਾਲ ਨਾਕਾਬੰਦੀ ਕੀਤੀ ਗਈ ਅਤੇ ਜੋ ਵਰਕਰ ਆਪਣੇ ਸਾਥੀਆਂ ਸਮੇਤ ਖੰਨਾ ਧਰਨਾ ਦੇਣ ਪੁੱਜੇ ਉਨ੍ਹਾਂ ਨੂੰ ਬੱਸਾਂ ਵਿੱਚ ਭਰ ਕੇ ਥਾਣੇ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਵਾਅਦਾ ਕਰਕੇ ਬਾਅਦ ਵਿੱਚ ਮੁਕਰਨਾ ਬੇਹੱਦ ਸ਼ਰਮਨਾਕ ਹੈ। ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਅਤੇ ਉਨ੍ਹਾਂ ਵੱਲੋਂ ਮੰਗਾਂ ਸਬੰਧੀ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਜ਼ਰਬੰਦ ਕੀਤੇ ਆਗੂ ਤੁਰੰਤ ਰਿਹਾਅ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਮਗਨਰੇਗਾ ਆਗੂਆਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਗੁਮਰਾਹ ਕਰਕੇ ਤਸ਼ੱਦਦ ਕਰਨਾ ਸਰਾਸਰ ਗਲਤ ਹੈ। ਇਸੇ ਦੌਰਾਨ ਮਗਨਰੇਗਾ ਮੁਲਾਜ਼ਮਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਅੱਜ ਧਰਨਾ ਦੇਣ ਤੋਂ ਪਹਿਲਾਂ ਹੀ ਯੂਥ ਕਾਂਗਰਸ ਦੇ ਵਰਕਰਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ।

ਯੂਥ ਕਾਂਗਰਸ ਦੇ ਆਗੂ ਤੇ ਵਰਕਰ ਹਿਰਾਸਤ ਵਿੱਚ ਲਏ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਖੰਨਾ ਵਿੱਚ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅੱਜ ਪੁਲੀਸ ਨੇ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਹਲਕਾ ਸਮਰਾਲਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਵਿਸ਼ਾਲ ਭਾਰਤੀ ਆਪਣੇ ਸਾਥੀਆਂ ਸਮੇਤ ਖੰਨਾ ਵਿੱਚ ਮਗਨਰੇਗਾ ਕਰਮਚਾਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਧਰਨਾ ਦੇਣ ਲਈ ਜਾ ਰਹੇ ਸਨ। ਵਿਸ਼ਾਲ ਭਾਰਤੀ ਨੇ ਦੱਸਿਆ ਕਿ ਅੱਜ ਜਦੋਂ ਉਹ ਮਗਨਰੇਗਾ ਕਰਮਚਾਰੀਆਂ ਦੇ ਹੱਕ ਵਿਚ ਆਪਣੇ ਸਾਥੀਆਂ ਸਮੇਤ ਖੰਨਾ ਵਿਖੇ ਧਰਨਾ ਦੇਣ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਜਬਰੀ ਚੁੱਕ ਲਿਆ ਗਿਆ ਅਤੇ ਮਾਛੀਵਾੜਾ ਥਾਣਾ ਅਧੀਨ ਪੈਂਦੀ ਬਹਿਲੋਲਪੁਰ ਪੁਲੀਸ ਚੌਕੀ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਵਿਸ਼ਾਲ ਭਾਰਤੀ ਨੇ ਪੁਲਸ ਚੌਂਕੀ ਅੰਦਰੋਂ ਹੀ ਵੀਡੀਓ ਵਾਈਰਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ ਅੱਜ ਪੁਲਸ ਰਾਹੀਂ ਕਾਂਗਰਸੀ ਆਗੂਆਂ ’ਤੇ ਦਬਾਅ ਬਣਾਇਆ ਕਿ ਉਹ ਮਗਨਰੇਗਾ ਮਜ਼ਦੂਰਾਂ ਦਾ ਸਾਥ ਨਾ ਦੇਣ। ਉਨ੍ਹਾਂ ਕਿਹਾ ਕਿ ਮਗਨਰੇਗਾ ਕਰਮਚਾਰੀ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਹਨ ਜਿਸ ਦਾ ਕਾਂਗਰਸ ਵਲੋਂ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਚੌਕੀ ਬਹਿਲੋਲਪੁਰ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਮਗਨਰੇਗਾ ਕਰਮਚਾਰੀ ਨਜ਼ਬਰੰਦ ਹਨ। ਵਿਸ਼ਾਲ ਭਾਰਤੀ ਨੇ ਕਿਹਾ ਕਿ ‘ਆਪ’ ਸਰਕਾਰ ਤਸ਼ੱਦਦ ਢਾਹ ਕੇ ਕਾਂਗਰਸ ਤੇ ਮਗਨਰੇਗਾ ਕਰਮਚਾਰੀਆਂ ਦੀ ਅਵਾਜ਼ ਨੂੰ ਦਬਾ ਨਹੀਂ ਪਾਵੇਗੀ।

Advertisement
×