ਨਿੱਜੀ ਪੱਤਰ ਪ੍ਰੇਰਕਲੁਧਿਆਣਾ, 21 ਫਰਵਰੀਥਾਣਾ ਹੈਬੋਵਾਲ ਦੀ ਪੁਲੀਸ ਨੇ ਇੱਕ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਫਿਲੌਰ ਰਹਿੰਦੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਹੈਬੋਵਾਲ ਕਲਾਂ ਵਾਸੀ ਸਤਪਾਲ ਨੇ ਦੱਸਿਆ ਹੈ ਕਿ ਫਿਲੌਰ ਵਾਸੀ ਇੱਕ ਏਜੰਟ ਨੇ ਉਸਦੇ ਬੇਟੇ ਨੂੰ ਪੁਰਤਗਾਲ ਭੇਜਣ ਦੇ ਨਾਂ ’ਤੇ 7 ਲੱਖ 50 ਹਜ਼ਾਰ ਰੁਪਏ ਹਾਸਲ ਕਰ ਕੇ ਨਾ ਤਾਂ ਉਸਨੂੰ ਪੁਰਤਗਾਲ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਪੈਸੇ ਵਾਪਸ ਕੀਤੇ। ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।