ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਅਕਤੂਬਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਣੀ ਜੱਟ ਮਹਾਂ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਅਮਰਿੰਦਰ ਸਿੰਘ ਢੀਂਡਸਾ (ਮਿੰਦੀ) ਅੱਜ ਆਪਣੇ ਕਈ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਮਿੰਦੀ ਢੀਂਡਸਾ ਨਾਮਵਰ ਆੜ੍ਹਤੀ ਆਗੂ ਮੰਨੇ ਜਾਂਦੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਬਕਾ ਲੋਕ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਸਨ।