Illegal Mining Scam ਦਾ ਦੋਸ਼
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸੂਬਾ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਆਰ ਟੀ ਆਈ ਦੇ ਅੰਕੜਿਆਂ ਦੇ ਆਧਾਰ ’ਤੇ ਪਿਛਲੇ ਚਾਰ ਸਾਲਾਂ ਵਿੱਚ 80 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਹੋਏ ਹਨ। ਭਾਜਪਾ ਦੇ ਸਾਬਕਾ ਸੂਬਾ...
Advertisement
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸੂਬਾ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਆਰ ਟੀ ਆਈ ਦੇ ਅੰਕੜਿਆਂ ਦੇ ਆਧਾਰ ’ਤੇ ਪਿਛਲੇ ਚਾਰ ਸਾਲਾਂ ਵਿੱਚ 80 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਹੋਏ ਹਨ। ਭਾਜਪਾ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ ਨੇ ਪਾਰਟੀ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਵੱਖ-ਵੱਖ ਦਫ਼ਤਰਾਂ ਤੋਂ ਪ੍ਰਾਪਤ ਅੰਕੜਿਆਂ ਵਿੱਚ ਵੱਡਾ ਅੰਤਰ ਹੈ, ਜੋ ਸਰਕਾਰੀ ਆਮਦਨ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਾਤਾਵਰਨ ਮੰਤਰਾਲੇ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
Advertisement
Advertisement
×

