ਮੰਤਰੀ ਨੇ 7.5 ਲੱਖ ਨਾਲ ਬਣਨ ਵਾਲੇ ਪਖਾਨਿਆਂ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਲਲਹੇੜੀ ਚੌਕ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਪਖਾਨਿਆਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਉਨ੍ਹਾਂ ਦੀ ਮੰਗ ’ਤੇ ਖੰਨਾ ਸ਼ਹਿਰ ਨੂੰ ਸੋਹਣਾ ਬਣਾਉਣ ਲਈ 51 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ। ਇਸ ਵਿੱਚੋਂ 28.30 ਲੱਖ ਰੁਪਏ ਦੀ ਲਾਗਤ ਨਾਲ ਲੋਕ ਨਿਰਮਾਣ ਵਿਭਾਗ ਵੱਲੋਂ ਲਲਹੇੜੀ ਚੌਕ, ਸਮਰਾਲਾ ਚੌਕ, ਮਲੇਰਕੋਟਲਾ ਚੌਕ ਅਤੇ ਡਾ. ਭੀਮ ਰਾਓ ਅੰਬੇਡਕਰ ਚੌਕ ਖੰਨਾ ਵਿੱਚ ਚਾਰ ਪਖਾਨੇ ਬਣਾਏ ਜਾਣਗੇ। ਇਸ ਗਰਾਂਟ ਵਿੱਚੋਂ ਬਚਦੀ ਰਕਮ ਨੂੰ ਖੰਨਾ ਸ਼ਹਿਰ ਦੀ ਦਿਖ ਸਵਾਰਨ ਅਤੇ ਸੁੰਦਰੀਕਰਨ ਵਾਸਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਵੀ ਲਗਾਏ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਕੌਂਸਲਰ ਪਰਮਪ੍ਰੀਤ ਸਿੰਘ, ਸਰਵਦੀਪ ਕਾਲੀਰਾਓ, ਜਤਿੰਦਰ ਪਾਠਕ, ਓਐੱਸਡੀ ਕਰਨ ਅਰੋੜਾ, ਬਲਾਕ ਪ੍ਰਧਾਨ ਨੀਸ਼ੂ ਕਪਲਾ, ਰਜਿੰਦਰ ਜੀਤ ਸਿੰਘ, ਮਲਕੀਤ ਸਿੰਘ ਮੀਤਾ, ਬਲਵੰਤ ਸਿੰਘ ਲੋਹਟ, ਗੁਰਚਰਨ ਸਿੰਘ ਟੀਟੂ, ਗੁਰਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ।