ਮਨਿਸਟੀਰੀਅਲ ਸਟਾਫ਼ ਵੱਲੋਂ ਸੰਘਰਸ਼ ਦਾ ਫ਼ੈਸਲਾ
ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਇੱਥੇ ਗੁਰਪ੍ਰੀਤ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੌਜੂਦਾ ਹਾਲਾਤ ’ਤੇ ਵਿਚਾਰ ਵਟਾਂਦਰਾ ਕਰਦਿਆਂ ਆਉਣ ਵਾਲੇ ਸਮੇਂ ਲਈ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ ਅਤੇ ਕਈ ਅਹਿਮ ਫੈਸਲੇ...
Advertisement
ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਇੱਥੇ ਗੁਰਪ੍ਰੀਤ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੌਜੂਦਾ ਹਾਲਾਤ ’ਤੇ ਵਿਚਾਰ ਵਟਾਂਦਰਾ ਕਰਦਿਆਂ ਆਉਣ ਵਾਲੇ ਸਮੇਂ ਲਈ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਲਏ ਗਏ। ਗੁਰਪ੍ਰੀਤ ਖੱਟੜਾ ਨੇ ਕਿਹਾ ਕਿ ਪੀ ਐੱਸ ਐੱਮ ਯੂ ਵੱਲੋਂ 15 ਮਈ ਨੂੰ ਦਿੱਤੀ ਰੋਸ ਪ੍ਰਦਰਸ਼ਨ ਦੀ ਕਾਲ ਦੀ ਪੂਰੀ ਹਮਾਇਤ ਕੀਤੀ ਜਾਵੇਗੀ ਅਤੇ ਵੱਡੀ ਗਿਣਤੀ ਵਿਚ ਮੈਂਬਰ ਸ਼ਾਮਲ ਹੋ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਗੇ। ਅਮਨਇੰਦਰ ਸਿੰਘ ਘੁਡਾਣੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ’ਤੇ ਥੋਪੇ ਜਾ ਰਹੇ ਬੇਲੋੜੇ ਅਤੇ ਗੈਰ-ਵਿਭਾਗੀ ਕੰਮ ਤੁਰੰਤ ਵਾਪਸ ਲਏ ਜਾਣ ਨਹੀਂ ਤਾਂ ਯੂਨੀਅਨ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਸਿੰਘ, ਸੰਜੀਵ ਕਾਲੜਾ, ਰਵਿੰਦਰ ਸ਼ਰਮਾ, ਅਨਿਰੁਧ ਗਿੱਲ, ਪਰਮਪਾਲ ਸਿੰਘ, ਨਰਿੰਦਰ ਸ਼ਰਮਾ ਆਦਿ ਹਾਜ਼ਰ ਸਨ।
Advertisement
Advertisement
×

