DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Minor Rape Case: ਨਾਬਾਲਗਾ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

ਕਰੀਬ 15 ਸਾਲਾ ਨਾਬਾਲਗਾ ਨੂੰ ਉਸ ਦੀ ਮਾਂ ਅਤੇ ਭੈਣ-ਭਰਾਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮਹੀਨਿਆਂ ਬੱਧੀ ਜਬਰ-ਜਨਾਹ ਕਰਨ ਦੇ ਗੰਭੀਰ ਮਾਮਲੇ ਵਿੱਚ ਥਾਣਾ ਸੁਧਾਰ ਦੀ ਪੁਲੀਸ ਨੇ ਰਾਜ ਮਿਸਤਰੀ ਦਰਸ਼ਨ ਸਿੰਘ ਵਾਸੀ ਜਗਰਾਉਂ ਖ਼ਿਲਾਫ਼ ਕੇਸ ਦਰਜ ਕੀਤਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਰੀਬ 15 ਸਾਲਾ ਨਾਬਾਲਗਾ ਨੂੰ ਉਸ ਦੀ ਮਾਂ ਅਤੇ ਭੈਣ-ਭਰਾਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮਹੀਨਿਆਂ ਬੱਧੀ ਜਬਰ-ਜਨਾਹ ਕਰਨ ਦੇ ਗੰਭੀਰ ਮਾਮਲੇ ਵਿੱਚ ਥਾਣਾ ਸੁਧਾਰ ਦੀ ਪੁਲੀਸ ਨੇ ਰਾਜ ਮਿਸਤਰੀ ਦਰਸ਼ਨ ਸਿੰਘ ਵਾਸੀ ਜਗਰਾਉਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਵਰਕਰਾਂ ਵੱਲੋਂ ਮਜ਼ਦੂਰ ਆਗੂਆਂ ਗੁਰਪ੍ਰੀਤ ਸਿੰਘ ਟੂਸੇ, ਸੁਨੀਲ ਕੁਮਾਰ ਸੇਨ, ਪ੍ਰਿਤਪਾਲ ਸਿੰਘ ਬਿੱਟਾ ਅਤੇ ਗੁਰਪ੍ਰੀਤ ਸਿੰਘ ਬਿੱਲਾ ਦੀ ਅਗਵਾਈ ਹੇਠ ਬੀਤੀ ਦੇਰ ਰਾਤ ਤੱਕ ਥਾਣੇ ਅੱਗੇ ਕੀਤੀ ਗਈ ਨਾਅਰੇਬਾਜ਼ੀ ਮਗਰੋਂ ਕੀਤੀ ਗਈ ਹੈ। ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਤਿੰਨ ਦਿਨ ਪਹਿਲਾਂ ਲਿਖਤੀ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਨੇ ਪੀੜਤਾ ਦਾ ਡਾਕਟਰੀ ਮੁਆਇਨਾ ਕਰਵਾਉਣਾ ਵੀ ਜ਼ਰੂਰੀ ਨਹੀਂ ਸਮਝਿਆ ਸੀ।

ਇਸ ਰੋਸ ਪ੍ਰਦਰਸ਼ਨ ਮਗਰੋਂ ਦੇਰ ਰਾਤ ਥਾਣਾ ਜੋਧਾਂ ਦੀ ਮੁਖੀ ਇੰਸਪੈਕਟਰ ਕਿਰਨਦੀਪ ਕੌਰ ਨੇ ਪੀੜਤਾ ਦੀ ਮਾਂ ਦੇ ਬਿਆਨ ਦਰਜ ਕਰ ਕੇ ਮੁਲਜ਼ਮ ਖ਼ਿਲਾਫ਼ ਜਬਰ-ਜਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ। ਥਾਣਾ ਸੁਧਾਰ ਦੇ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Advertisement

ਦੂਜੇ ਪਾਸੇ, ਅੱਧੀ ਰਾਤ ਤੱਕ ਧਰਨਾ ਲਾਉਣ ਵਾਲੇ ਸੀਟੂ ਆਗੂਆਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਖ਼ਿਲਾਫ਼ ਪੀੜਤਾ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰ ਦੀ ਨੋਕ ਉੱਤੇ ਅਗਵਾ ਕਰਨ ਦੀ ਧਾਰਾ ਵੀ ਸ਼ਾਮਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬੱਚੀ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਂ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਪਾਲ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Advertisement

Advertisement
×