ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਜੁਲਾਈ
ਸੂਬੇ ਦੇ ਘੱਟ ਗਿਣਤੀ ਵਰਗਾਂ ਦੇ ਲੋਕ ਦੇਸ਼ ਦੀ ਅਜ਼ਾਦੀ ਦੇ 74 ਸਾਲਾਂ ਬਾਅਦ ਵੀ ਆਪਣੇ ਹੱਕਾਂ ਤੋਂ ਵਾਂਝੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਵਾਅਦੇ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਪੂਰੇ ਨਹੀਂ ਹੁੰਦੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਕਾਂਗਰਸ ਸਰਕਾਰ ਬਣੀ ਹੈ, ਉਦੋਂ ਤੋਂ ਹੀ ਘੱਟ ਗਿਣਤੀਆਂ ਦੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖਿਆ ਗਿਆ ਹੈ ਪਰ ਸਰਕਾਰ ਵੱਲੋਂ ਇਸ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮਾਲੇਰਕੋਟਲਾ ਹਲਕੇ ਨੂੰ ਤਰਜੀਹ ਦੇ ਕੇ ਹੋਰਨਾਂ ਹਲਕਿਆਂ ਵਿੱਚ ਵੱਸ ਰਹੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਅਣਦੇਖਿਆ ਕਰਨਾ ਨਾ-ਇਨਸਾਫ਼ੀ ਹੈ। ਖਾਨ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਘੱਟ ਗਿਣਤੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਮੀਟਿੰਗ ਕੀਤੀ ਜਾਵੇ।