ਮੀਰੀ ਪੀਰੀ ਖ਼ਾਲਸਾ ਮਾਰਚ ਰਵਾਨਾ
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਏ ‘ਮੀਰੀ ਪੀਰੀ ਖਾਲਸਾ ਮਾਰਚ’ ਦਾ ਬੀਤੀ ਰਾਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਪੁੱਜਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਅੱਜ ਸਵੇਰੇ ਮਾਰਚ ਅਗਲੇ ਪੜਾਅ ਵੱਲ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ...
Advertisement
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਏ ‘ਮੀਰੀ ਪੀਰੀ ਖਾਲਸਾ ਮਾਰਚ’ ਦਾ ਬੀਤੀ ਰਾਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਪੁੱਜਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਅੱਜ ਸਵੇਰੇ ਮਾਰਚ ਅਗਲੇ ਪੜਾਅ ਵੱਲ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਹਾਜ਼ਰੀ ਵਿੱਚ ਸੰਗਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕੌਮ, ਪੰਥ ਅਤੇ ਸਿੱਖੀ ਵਿਰੁੱਧ ਹੋ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਟੇਕ ਸਿੰਘ ਧਨੌਲਾ, ਬਲਦੇਵ ਸਿੰਘ ਕਲਿਆਣ, ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਜਸਵੰਤ ਸਿੰਘ ਪੁੜੈਣ, ਬਾਬਾ ਬੂਟਾ ਸਿੰਘ ਗੁਰਥਲੀ, ਚੰਦ ਸਿੰਘ ਡੱਲਾ, ਐੱਸ ਆਰ ਕਲੇਰ, ਮੇਜਰ ਸਿੰਘ ਸੋਢੀ, ਬਾਬਾ ਸਰਬਜੋਤ ਸਿੰਘ ਡਾਂਗੋਂ, ਬਾਬਾ ਗੁਰਜੀਤ ਸਿੰਘ ਕਾਰ ਸੇਵਾ ਅਤੇ ਅਮਨਦੀਪ ਸਿੰਘ ਗਿੱਲ ਹਾਜ਼ਰ ਸਨ।
Advertisement
Advertisement
×

