DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March Reaches Machhiwara: ਮੀਰੀ ਪੀਰੀ ਮਾਰਚ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਗੜਗੱਜ

ਖ਼ਾਲਸਾ ਮਾਰਚ ਦਾ ਮਾਛੀਵਾੜਾ ਪੁੱਜਣ ’ਤੇ ਭਰਵਾਂ ਸਵਾਗਤ

  • fb
  • twitter
  • whatsapp
  • whatsapp
featured-img featured-img
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਵਾਗਤ ਕਰਦੀ ਹੋਈ ਸੰਗਤ।
Advertisement

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਪੁੱਜਾ। ਮਾਰਚ ਵਿੱਚ ਵਿਸ਼ੇਸ਼ ਤੌਰ ’ਤੇ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਕਈ ਧਾਰਮਿਕ ਸ਼ਖ਼ਸੀਅਤਾਂ ਸ਼ਾਮਲ ਸਨ। ਖ਼ਾਲਸਾ ਮਾਰਚ ਦਾ ਆੜ੍ਹਤੀ ਐਸੋਸੀਏਸ਼ਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਾਛੀਵਾੜਾ ਪੁਲੀਸ ਥਾਣੇ ’ਚ ਤਾਇਨਾਤ ਡੀ ਐੱਸ ਪੀ ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਕਰਮਜੀਤ ਸਿੰਘ ਨੇ ਸਵਾਗਤ ਕੀਤਾ ਅਤੇ ਪੁਲੀਸ ਪਾਰਟੀ ਵੱਲੋਂ ਸਲਾਮੀ ਦਿੱਤੀ ਗਈ। ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਪੁੱਜਣ ’ਤੇ ਸੰਗਤ ਵੱਲੋਂ ਬਾਬਾ ਲਖਵੀਰ ਸਿੰਘ ਲੱਖਾ ਕਾਰ ਸੇਵਾ ਵਾਲਿਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਨਗਰ ਕੌਂਸਲ ਮਾਛੀਵਾੜਾ ਵੱਲੋਂ ਕਾਰਜ ਸਾਧਕ ਅਫ਼ਸਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ। ਚਰਨ ਕੰਵਲ ਸਾਹਿਬ ਚੌਕ ਵਿੱਚ ਦੁਕਾਨਦਾਰਾਂ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਅਤੇ ਜਥੇਦਾਰ ਗੜਗੱਜ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜਣ ’ਤੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ ਤੇ ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ) ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਖ਼ਾਲਸਾ ਮਾਰਚ ’ਚ ਸ਼ਾਮਲ ਸੰਗਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਨਤਮਸਤਕ ਹੋਈ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਵਿਸ਼ੇਸ਼ ਤੌਰ ’ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ। ਸਾਰੇ ਰਸਤੇ ਵਿੱਚ ਮਾਛੀਵਾੜੇ ਦੀ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਇਆ। ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਬਾਣੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਵਧ ਰਿਹਾ ਨਸ਼ਿਆਂ ਦਾ ਪ੍ਰਕੋਪ ਚਿੰਤਾ ਦਾ ਵਿਸ਼ਾ ਹੈ ਜਿਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਵੱਲੋਂ ਗੁਰੂ ਸਾਹਿਬਾਨ ਨੂੰ ਸਮਰਪਿਤ ਅਜਿਹੇ ਖ਼ਾਲਸਾ ਮਾਰਚ ਸਜਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਮੈਨੇਜਰ ਜਸਵੀਰ ਸਿੰਘ ਮੰਗਲੀ, ਗੁਰਨਾਮ ਸਿੰਘ ਨਾਗਰਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਟਹਿਲ ਸਿੰਘ ਔਜਲਾ, ਹਰਿੰਦਰਮੋਹਣ ਸਿੰਘ ਕਾਲੜਾ, ਅਰਵਿੰਦਰਪਾਲ ਸਿੰਘ ਵਿੱਕੀ, ਜਸਪਾਲ ਸਿੰਘ ਜੱਜ, ਹਰਦੀਪ ਸਿੰਘ ਬਹਿਲੋਲਪੁਰ, ਮਨਜੀਤ ਸਿੰਘ ਮੱਕੜ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ ਤੇ ਉਪਜਿੰਦਰ ਸਿੰਘ ਔਜਲਾ ਹਾਜ਼ਰ ਸਨ।

ਬੀਜਾ ’ਚ ਸੰਗਤ ਵੱਲੋਂ ਭਰਵਾਂ ਸਵਾਗਤ

ਖੰਨਾ (ਜੋਗਿੰਦਰ ਸਿੰਘ ਓਬਰਾਏ): ਮੀਰੀ-ਪੀਰੀ ਖ਼ਾਲਸਾ ਮਾਰਚ ਦੋਰਾਹਾ ਤੋਂ ਹੁੰਦਾ ਪਿੰਡ ਬੀਜਾ ਪੁੱਜਿਆ ਜਿੱਥੇ ਕਿਸਾਨ ਆਗੂ ਜਸਵੰਤ ਸਿੰਘ ਬੀਜਾ, ਮੈਨੇਜਰ ਇਕਬਾਲ ਸਿੰਘ, ਹਰਮਨ ਸਿੰਘ ਕੁਲਾਰ, ਰਣਯੋਧ ਸਿੰਘ ਰੁਪਾਲੋਂ, ਸਰਪੰਚ ਜਗਤਾਰ ਸਿੰਘ ਬੀਜਾ, ਸਰਪੰਚ ਸੁਖਦੇਵ ਸਿੰਘ, ਐਡਵੋਕੇਟ ਨਰਿੰਦਰ ਸਿੰਘ, ਗੁਰਿੰਦਰ ਸਿੰਘ ਸ਼ੰਟੀ, ਹਰਜਿੰਦਰ ਸਿੰਘ ਚਾਹਲ ਅਤੇ ਕਰਮਵੀਰ ਸਿੰਘ ਕੁਲਾਰ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਫੁੱਲਾਂ ਦੀ ਵਰਖਾ ਕੀਤੀ। ਪਿੰਡ ਵਾਸੀਆਂ ਨੇ ਖਾਲਸਾ ਮਾਰਚ ਦੇ ਸਵਾਗਤ ਲਈ ਥਾਂ-ਥਾਂ ਸਵਾਗਤੀ ਗੇਟ ਲਾਏ ਅਤੇ ਸੰਗਤ ਲਈ ਲੰਗਰ ਲਾਏ। ਇਸ ਦੌਰਾਨ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਦੌਰਾਨ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਠ ਨੂੰ ਸੰਬੋਧਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਸਿੱਖ ਪੰਥ ਅਤੇ ਸੰਸਥਾਵਾਂ ਸਾਰੇ ਪੰਥ ਦੀਆਂ ਸਾਂਝੀਆਂ ਹਨ।

ਸਮਰਾਲਾ ਦੀ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ

ਸਮਰਾਲਾ (ਡੀ ਪੀ ਐੱਸ ਬੱਤਰਾ): ਖ਼ਾਲਸਾ ਮਾਰਚ ਦਾ ਸਮਰਾਲਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਖ਼ਾਲਸਾ ਮਾਰਚ ਦੇ ਸਮਰਾਲਾ ਪੁੱਜਣ ’ਤੇ ਇਸ ਦਾ ਸਵਾਗਤ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਤਰ ਹੋਈ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਵਰਕਰ, ਸਮਰਾਲਾ ਹਲਕੇ ਦੀ ਸੰਗਤ ਹਾਜ਼ਰ ਸੀ। ਇਸ ਮੌਕੇ ਸਮਰਾਲਾ ਦੀ ਸਮੁੱਚੀ ਸੰਗਤ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

Advertisement
Advertisement
×