DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਸਰਕਾਰ ਦੇ ਬਜਟ ਨੂੰ ਰਲਿਆ-ਮਿਲਿਆ ਹੁੰਗਾਰਾ

ਬਜਟ ’ਚ ਪੰਜਾਬ ਦੇ ਅੰਨਦਾਤੇ ਤੇ ਗ਼ਰੀਬਾਂ ਨਾਲ ਧ੍ਰੋਹ ਕਮਾਇਆ: ਬੈਂਸ

  • fb
  • twitter
  • whatsapp
  • whatsapp
Advertisement

ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ਬਾਰੇ ਵੱਖ-ਵੱਖ ਵਰਗਾਂ ਦੇ ਆਗੂਆਂ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਇਸ ਬਜਟ ਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਆਮ ਲੋਕਾਂ, ਮੱਧ ਵਰਗੀ ਅਤੇ ਗਰੀਬਾਂ ਦੇ ਹੱਥ ਸਿਰਫ਼ ਖਾਲੀ ਕਟੋਰਾ ਆਇਆ ਹੈ, ਜਦਕਿ ਪੰਜਾਬ ਨੂੰ ਇੱਕ ਵਾਰ ਫਿਰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਪਰ ਬਜਟ ਵਿੱਚ ਪੰਜਾਬ ਲਈ ਕਿਸੇ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕਰਨਾ ਕੇਂਦਰ ਸਰਕਾਰ ਦੀ ਮਾੜੀ ਨੀਅਤ ਦਰਸਾਉਂਦਾ ਹੈ। ਇਸ ਵਿੱਚ ਨਾ ਤਾਂ ਖੇਤੀਬਾੜੀ ਲਈ ਕੋਈ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਬਜਟ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਇਆ ਗਿਆ ਹੈ ਅਤੇ ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਲਈ ਬਜਟ ਵਿੱਚ ਕੋਈ ਵੀ ਠੋਸ ਯੋਜਨਾ ਨਹੀਂ ਹੈ, ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜਿਊਣਾ ਦੁੱਭਰ ਹੋ ਜਾਵੇਗਾ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਅਤੇ ਜਨਰਲ ਸਕੱਤਰ ਅਨਿਲ ਸਰੀਨ ਨੇ ਬਜਟ ਨੂੰ ਸੰਤੁਲਤ ਬਜਟ ਕਰਾਰ ਦਿੰਦਿਆਂ ਕਿਹਾ ਕਿ ਇਸ ਕਰ ਰਹਿਤ ਬਜਟ ਨਾਲ ਦੇਸ਼ ਦਾ ਸਰਬਪੱਖੀ ਵਿਕਾਸ ਹੋਵੇਗਾ। ‘ਜੀ ਰਾਮ ਜੀ’ ਲਈ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਲਾਭ ਗਰੀਬ ਵਰਗ ਨੂੰ ਮਿਲੇਗਾ। ਉਨ੍ਹਾਂ ਸੁਰੱਖਿਆ ਖੇਤਰ ਵਿੱਚ ਬਜਟ ਦੀ ਰਕਮ ਵਧਾਉਣ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਵਿਰੋਧ ਲਈ ਇਸ ਦੀ ਆਲੋਚਨਾ ਕਰ ਰਹੀ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਪਿਛੜਿਆ, ਤਬਾਹਕੁਨ ਅਤੇ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਲੁਧਿਆਣਾ ਦੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਜੁੜੀਆਂ ਉਮੀਦਾਂ ਇਸ ਖੋਖਲੇ ਬਜਟ ਨਾਲ ਟੁੱਟ ਗਈਆਂ ਹਨ, ਜਿਸ ਨੇ ਸ਼ਹਿਰ ਦੇ ਅਹਿਮ ਉਦਯੋਗਿਕ ਮਸਲਿਆਂ ਨੂੰ ਸਪਸ਼ਟ ਤੌਰ ’ਤੇ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕੇਂਦਰੀ ਬਜਟ ਨੂੰ ਪੰਜਾਬ ਲਈ ਖੋਖਲਾ ਕਰਾਰ ਦਿੰਦਿਆਂ ਕਿਹਾ ਕਿ ਲੁਧਿਆਣਾ ਦੇ ਉਦਯੋਗਿਕ ਢਾਂਚੇ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਦੀ ਪੁਨਰ ਸੁਰਜੀਤੀ ਲਈ ਕੋਈ ਢੁੱਕਵਾਂ ਰੋਡਮੈਪ ਪੇਸ਼ ਨਹੀਂ ਕੀਤਾ ਗਿਆ। ਦੀਵਾਨ ਨੇ ਕੇਂਦਰ ਸਰਕਾਰ ਉੱਪਰ ਹਮਲਾ ਤੇਜ਼ ਕਰਦਿਆਂ, ਕਿਹਾ ਕਿ ਮੋਦੀ ਦੀ ਅਗਵਾਈ ਵਾਲੇ ਕੇਂਦਰ ਨੇ ਪੰਜਾਬ ਨਾਲ ‘ਧੋਖਾ’ ਕੀਤਾ ਹੈ ਅਤੇ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਸ ਕਾਰਨ ਕਿਸਾਨਾਂ ਤੋਂ ਲੈ ਕੇ ਉਦਯੋਗਾਂ ਤੱਕ ਸਮਾਜ ਦਾ ਹਰ ਵਰਗ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਿਹਾ ਹੈ। ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਸਾਬਕਾ ਡਾਇਰੈਕਟਰ ਅਤੇ ਆਈ ਆਈ ਏ ਪੰਜਾਬ ਚੈਪਟਰ ਦੇ ਸਾਬਕਾ ਚੇਅਰਮੈਨ, ਆਰਕੀਟੈਕਟ ਸੰਜੇ ਗੋਇਲ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੇਂਦਰੀ ਬਜਟ ਵਿੱਚ ਸ਼ਹਿਰੀ ਵਿਕਾਸ ਅਤੇ ਸਮਾਰਟ ਸ਼ਹਿਰਾਂ ਲਈ ਕੁਝ ਵੀ ਖਾਸ ਨਹੀਂ ਹੈ। ਸਿਰਫ਼ ਸੱਤ ਹਾਈ-ਸਪੀਡ ਰੇਲ ਕੌਰੀਡੋਰ ਬਣਾਏ ਜਾਣਗੇ ਅਤੇ ਉਮੀਦ ਹੈ ਕਿ ਵਪਾਰ ਨੂੰ ਹੋਰ ਵਧਾਉਣ ਲਈ ਲੁਧਿਆਣਾ (ਪੰਜਾਬ) ਨੂੰ ਵੀ ਕੌਰੀਡੋਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਮੱਧ ਵਰਗ ਲਈ ਕੁਝ ਵੀ ਨਹੀਂ ਹੈ।

Advertisement

Advertisement
Advertisement
×