ਵਿਧਾਇਕਾ ਨਾਲ ਬਦਸਲੂਕੀ: ਸਰਪੰਚ ਤੇ ਉਸਦਾ ਪੁੱਤਰ ਗ੍ਰਿਫ਼ਤਰ

ਵਿਧਾਇਕਾ ਨਾਲ ਬਦਸਲੂਕੀ: ਸਰਪੰਚ ਤੇ ਉਸਦਾ ਪੁੱਤਰ ਗ੍ਰਿਫ਼ਤਰ

ਵਿਧਾਇਕਾ ਦੇ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹੋਏ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ

ਮੋਗਾ, 19 ਮਈ

ਪਿੰਡ ਮੋਠਾਂਵਾਲੀ ਦੀ ਪਸ਼ੂ ਡਿਸਪੈਂਸਰੀ ਨੂੰ ਪਿੰਡ ਦੇ ਸਰਪੰਚ ਵੱਲੋਂ ਕੀਤੇ ਗਏ ਨਾਜਾਇਜ਼ ਕਬਜੇ ਨੂੰ ਛੁਡਾਉਣ ਤੋਂ ਪੈਦਾ ਹੋਏ ਤਣਾਅ ਦੇ ਮਾਮਲੇ ਵਿੱਚ ਥਾਣਾ ਸਦਰ ਪੁਲੀਸ ਨੇ ਸਰਪੰਚ ਅਤੇ ਉਸਦੇ ਪੁੱਤਰ ਖ਼ਿਲਾਫ਼ ਆਈਪੀਸੀ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸਰਪੰਚ ਹਰਨੇਕ ਸਿੰਘ ਤੇ ਉਸਦੇ ਪੁੱਤਰ ਸਤਨਾਮ ਸਿੰਘ ਨੂੰ ਅੱਜ ਸਥਾਨਕ ਜੁਡੀਸ਼ਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਨਿੱਜੀ ਸਹਾਇਕ ਬਲਜਿੰਦਰ ਸਿੰਘ ਦੇ ਬਿਆਨ ਉੱਤੇ ਆਈਪੀਸੀ ਦੀ ਧਾਰਾ 353/186/294/506/34 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

ਦੂਜੇ ਪਾਸੇ ਸਰਪੰਚ ਤੇ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਵਿਰੁੱਧ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਭਾਜਪਾ ਵੱਲੋਂ ‘ਆਪ’ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਨਿੱਜੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਐੱਸਪੀ ਮੁਖਤਿਆਰ ਸਿੰਘ ਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ, ਸਰਪੰਚ, ਪੰਚ ਵੀ ਸ਼ਾਮਲ ਹੋਏ।

ਇਸ ਮੌਕੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਨਹੀਂ ਸਗੋਂ ਬਦਲਾਖੋਰੀ ਦੀ ਨੀਤੀ ਉਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੋਠਾਂਵਾਲੀ ਪਿੰਡ ਵਿੱਚ ਘਟਨਾ ਵਾਪਰੀ ਹੈ, ਉਸ ਨੂੰ ਮੈਂ ਦੁਰਘਟਨਾ ਹੀ ਕਹਾਂਗਾ ਕਿਉਂਕਿ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਚਾਹੀਦਾ ਸੀ ਕਿ ਉਹ ਸਬੰਧਿਤ ਵਿਭਾਗ ਨੂੰ ਇਸ ਸਬੰਧੀ ਸੂਚਿਤ ਕਰਦੇ ਅਤੇ ਸਬੰਧਿਤ ਵਿਭਾਗ ਹੀ ਸਰਪੰਚ ਖ਼ਿਲਾਫ਼ ਕਾਰਵਾਈ ਕਰਦਾ ਜਾਂ ਕੁਝ ਦਿਨਾਂ ਲਈ ਜਗ੍ਹਾ ਖਾਲੀ ਕਰਨ ਦੀ ਮੁਹਲਤ ਦੇ ਦਿੰਦੇ। ਜੋ ਵਰਤਾਰਾ ਪਿੰਡ ਮੋਠਾਂਵਾਲੀ ਵਿੱਚ ਵਾਪਰਿਆ ਹੈ, ਉਹ ਬੇਹੱਦ ਮੰਦਭਾਗਾ ਹੈ ਕਿਉਂਕਿ ਪਿੰਡ ਦਾ ਮੌਜੂਦਾ ਸਰਪੰਚ ਇੱਕ ਜ਼ਿੰਮੇਵਾਰ ਵਿਅਕਤੀ ਹੁੰਦਾ ਹੈ, ਉਸ ਨਾਲ ਅਜਿਹਾ ਵਿਵਹਾਰ ਕਰਨਾ ਜਾਂ ਉਸ ’ਤੇ ਦੋਸ਼ ਲਗਾਉਣੇ ਇਹ ਇਕ ਵਿਧਾਇਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਰਪੰਚਾਂ ਨੂੰ ਵਾਰ ਵਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਜੇ ਅਜਿਹਾ ਨਾ ਰੁਕਿਆ ਤਾਂ ਉਹ ਭਾਜਪਾ ਦੇ ਆਗੂਆਂ ਨਾਲ ਗੱਲ ਕਰ ਕੇ ਸੰਘਰਸ਼ ਦਾ ਰਾਹ ਵਿੱਢਿਆ ਜਾਵੇਗਾ ਅਤੇ ਇਸ ਸਬੰਧੀ ਉਹ ਕੇਂਦਰੀ ਮੰਤਰੀ ਨਾਲ ਵੀ ਗੱਲਬਾਤ ਕਰਨਗੇ ਅਤੇ ਇਹ ਮੁੱਦਾ ਵੀ ਵੱਡੇ ਪੱਧਰ ’ਤੇ ਉਠਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All