ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਤੇ ਡੀਸੀ ਸੰਗੋਵਾਲ ’ਚ ਦੁਖੀ ਪਰਿਵਾਰ ਨੂੰ ਮਿਲੇ

ਕਰੰਟ ਲੱਗਣ ਕਾਰਨ ਦੋ ਭਰਾਵਾਂ ਦੀ ਮੌਤ ਹੋਣ ਮਗਰੋਂ 8 ਲੱਖ ਰੁਪਏ ਐਕਸਗ੍ਰੇਸ਼ੀਆ ਦੇਣ ਦਾ ਐਲਾਨ
Advertisement

ਪਿੰਡ ਸੰਗੋਵਾਲ ਵਿੱਚ ਪਿਛਲੇ ਦਿਨੀਂ ਮੀਂਹ ਕਾਰਨ ਕਰੰਟ ਲੱਗਣ ਨਾ ਹੋਈ ਦੋ ਭਰਾਵਾਂ ਦੀ ਮੌਤ ਦੇ ਮਾਮਲੇ ਵਿੱਚ ਅੱਜ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਵੀਰਵਾਰ ਨੂੰ ਇਲਾਕੇ ਦਾ ਦੌਰਾ ਕੀਤਾ। ਇਸ ਮਾਮਲੇ ਵਿੱਚ ਮਨਜੋਤ ਸਿੰਘ (19) ਅਤੇ ਤੇਜਵੰਤ ਸਿੰਘ (21) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ, ਜੋ 31 ਅਗਸਤ ਨੂੰ ਭਾਰੀ ਬਾਰਿਸ਼ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ ਦੁਖਦਾਈ ਤੌਰ ’ਤੇ ਆਪਣੀਆਂ ਜਾਨਾਂ ਗੁਆ ਚੁੱਕੇ ਸਨ। ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਉਪ ਚੇਅਰਮੈਨ ਗੁਨਜੀਤ ਰੁਚੀ ਬਾਵਾ ਵੀ ਵਫ਼ਦ ਦੇ ਨਾਲ ਸਨ।

ਉਨ੍ਹਾਂ ਨੇ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਮਰਥਨ ਦੇਣ ਦਾ ਦੁਖੀ ਪਰਿਵਾਰ ਨੂੰ ਭਰੋਸਾ ਦਿੱਤਾ। ਰਾਹਤ ਉਪਾਵਾਂ ਦੇ ਹਿੱਸੇ ਵਜੋਂ ਸਰਕਾਰ ਪਰਿਵਾਰ ਨੂੰ 8 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਅਦਾਇਗੀ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਮ੍ਰਿਤਕ ਦੀ ਭੈਣ ਕਿਰਨਦੀਪ ਕੌਰ ਜੋ ਇਸ ਸਮੇਂ ਆਪਣੀ ਬੀ.ਏ. ਕਰ ਰਹੀ ਹੈ, ਨੂੰ ਪਰਿਵਾਰ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਹਾਲ ਹੀ ਵਿੱਚ ਵਾਪਰੀ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

Advertisement

Advertisement
Show comments