ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਦਸੰਬਰ
ਇਥੇ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਲੋਕਾਂ ਨੂੰ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਸਬੰਧੀ ਮਨਜ਼ੂਰ ਚਿੱਠੀਆਂ ਵੰਡੀਆਂ। ਇਸ ਮੌਕੇ ਵਿਧਾਇਕ ਜਥੇਦਾਰ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਵਿੱਚ ਹਰ ਤਰ੍ਹਾਂ ਦੀ ਸਰਕਾਰੀ ਸਕੀਮ ਅਤੇ ਹੋਰ ਸਮਾਜ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਫਾਰਮ ਭਰੇ ਜਾਂਦੇ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਸਕੀਮਾਂ ਦਾ ਲਾਭ ਵੀ ਲੈ ਰਹੇ ਹਨ। ਜਥੇਦਾਰ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਨੂੰ ਵੇਖਦਿਆਂ ਰਵਾਇਤੀ ਪਾਰਟੀਆਂ ਦੇ ਕੁਝ ਆਗੂ ਬਰਸਾਤੀ ਡੱਡੂਆਂ ਵਾਂਗ ਬਾਹਰ ਆਉਂਦੇ ਹਨ ਅਤੇ ਫਿਰ ਪੰਜ ਸਾਲ ਲੋਕਾਂ ਨੂੰ ਮੂੰਹ ਨਹੀਂ ਦਿਖਾਉਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਤਾਂ ਜੋ ਵੋਟਾਂ ਦੌਰਾਨ ਉਹ ਲੋਕਾਂ ਨੂੰ ਭਰਮਾ ਕੇ ਵੋੋਟਾਂ ਹਥਿਆਉਣ ਦੀ ਕੋਸ਼ਿਸ਼ ਨਾ ਕਰ ਸਕਣ।