ਵਿਧਾਇਕ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜੰਡਾਲੀ ਜ਼ੋਨ ਤੋਂ ‘ਆਪ’ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ,‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਤਾਂ ਹੀ...
Advertisement
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜੰਡਾਲੀ ਜ਼ੋਨ ਤੋਂ ‘ਆਪ’ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ,‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਤਾਂ ਹੀ ਪੂਰਾ ਕਰ ਸਕਾਂਗੇ, ਜੇ ਤੁਸੀ ‘ਆਪ’ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਂਗੇ।’’ ਵਿਧਾਇਕ ਗਿਆਸਪੁਰਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਪਿੰਡ ਜੰਡਾਲੀ ’ਚ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦਾ ਮੋਘਾ ਲਗਾ ਕੇ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਸਰਪੰਚ ਊਧਮ ਸਿੰਘ ਗਿੱਲ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸੁਖਜਿੰਦਰ ਸਿੰਘ ਗੋਗੀ ਗਿੱਲ, ਜਤਿੰਦਰ ਸਿੰਘ ਗਿੱਲ ਨੇ ਭਰੋਸਾ ਦਿਵਾਇਆ ਕਿ ਉਹ ‘ਆਪ’ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
Advertisement
Advertisement
×

