ਵਿਧਾਇਕ ਦਿਆਲਪੁਰਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ : The Tribune India

ਵਿਧਾਇਕ ਦਿਆਲਪੁਰਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਵਿਧਾਇਕ ਦਿਆਲਪੁਰਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ।

ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 2 ਅਕਤੂਬਰ

ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮਾਛੀਵਾੜਾ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਵਾਈ। ਪਨਗ੍ਰੇਨ ਏਜੰਸੀ ਵੱਲੋਂ ਮਾਨ ਟ੍ਰੇਡਰਜ਼ ਦੇ ਆੜ੍ਹਤੀ ਬਲਵਿੰਦਰ ਸਿੰਘ ਮਾਨ ਦੀ ਦੁਕਾਨ ਤੋਂ ਕਿਸਾਨ ਦਰਸ਼ਨ ਸਿੰਘ ਦੀ ਝੋਨੇ ਦੀ ਢੇਰੀ ਖਰੀਦੀ। ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸਾਨ ਸੁੱਕੀ ਫ਼ਸਲ ਹੀ ਮੰਡੀ ’ਚ ਲਿਆਉਣ ਜਿਸ ਦੀ ਤੁਰੰਤ ਖ਼ਰੀਦ ਹੋਵੇਗੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਆੜ੍ਹਤੀਆਂ ਨੂੰ ਬਾਰਦਾਨੇ ਤੇ ਲਿਫਟਿੰਗ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਮਾਛੀਵਾੜਾ ਮੰਡੀ ਦਾ ਸੀਵਰੇਜ ਬਹੁਤ ਪੁਰਾਣਾ ਹੈ ਜੋ ਮੀਂਹ ਕਾਰਨ ਬੰਦ ਹੋ ਜਾਂਦਾ ਹੈ। ਇਸ ਲਈ ਸਰਕਾਰ ਨੂੰ ਨਵੇਂ ਸੀਵਰੇਜ ਦਾ ਤਖਮੀਨਾ ਤਿਆਰ ਕਰ ਕੇ ਭੇਜਿਆ ਗਿਆ ਹੈ ਅਤੇ ਜਲਦ ਹੀ ਇਹ ਸਮੱਸਿਆ ਵੀ ਦੂਰ ਹੋ ਜਾਵੇਗੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਕੂੰਨਰ, ਹਰਜਿੰਦਰ ਸਿੰਘ ਖੇੜਾ, ਸੋਹਣ ਲਾਲ ਸ਼ੇਰਪੁਰੀ, ਗੁਰਨਾਮ ਸਿੰਘ ਨਾਗਰਾ, ਟਹਿਲ ਸਿੰਘ ਔਜਲਾ ਤੇ ਹਰਿੰਦਰਮੋਹਣ ਸਿੰਘ ਕਾਲੜਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All