ਵਿਧਾਇਕ ਢਿੱਲੋਂ ਵੱਲੋਂ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ

ਮੁਲਾਜ਼ਮਾਂ ਦੀ ਹਾਜ਼ਰੀ ਅਤੇ ਕੰਮਾਂ ਦੀ ਸਮੀਖਿਆ ਕੀਤੀ

ਵਿਧਾਇਕ ਢਿੱਲੋਂ ਵੱਲੋਂ ਨਗਰ ਕੌਂਸਲ ਦਫ਼ਤਰ ਦੀ ਚੈਕਿੰਗ

ਨਗਰ ਕੌਂਸਲ ਦਫ਼ਤਰ ਵਿੱਚ ਚੈਕਿੰਗ ਕਰਦੇ ਹੋਏ ਵਿਧਾਇਕ ਢਿੱਲੋਂ।

ਡੀਪੀਐੱਸ ਬੱਤਰਾ

ਸਮਰਾਲਾ, 16 ਸਤੰਬਰ

ਹਲਕਾ ਸਮਰਾਲਾ ਦੇ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਰਕਾਰੀ ਮੁਲਾਜ਼ਮਾਂ ਨੂੰ ਜਨਤਾ ਦੇ ਸੇਵਕ ਬਣ ਕੇ ਕੰਮ ਕਰਨ ਦੀ ਤਾੜਨਾ ਕੀਤੀ ਹੈ। ਉਨ੍ਹਾਂ ਦਫ਼ਤਰਾਂ ਵਿੱਚੋਂ ਗੈਰ-ਹਾਜ਼ਰ ਅਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਨੂੰ ਆਪਣੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਆਖਦੇ ਹੋਏ ਕਿਹਾ ਕਿ ਜਿਹੜਾ ਵੀ ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਵਿੱਚ ਕੁਤਾਹੀ ਵਰਤੇਗਾ, ਉਸ ‘ਤੇ ਕਾਰਵਾਈ ਹੋਵੇਗੀ। ਸ੍ਰੀ ਢਿੱਲੋਂ ਨੇ ਇਹ ਐਲਾਨ ਅੱਜ ਅਚਾਨਕ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਪੁੱਜ ਕੇ ਉਥੇ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕੀਤਾ।

ਇਸ ਮੌਕੇ ਸ੍ਰੀ ਢਿੱਲੋਂ ਨੇ ਦਫ਼ਤਰ ਦਾ ਹਾਜ਼ਰੀ ਰਜਿਸਟਰ ਚੈੱਕ ਕਰਦੇ ਹੋਏ ਮੌਕੇ ‘ਤੇ ਗੈਰ-ਹਾਜ਼ਰ ਪਾਏ ਗਏ ਇੱਕ ਮੁਲਾਜ਼ਮ ਦੀ ਗੈਰ-ਹਾਜ਼ਰੀ ਵੀ ਲਾਈ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਦੇ ਮਸਲੇ ਅਤੇ ਮੁਸ਼ਕਲਾਂ ਨੂੰ ਦੂਰ ਕਰਨ ਲਈ ਕੌਂਸਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਜਾਣਕਾਰੀ ਵੀ ਪ੍ਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜਿਹੜੇ ਇਲਾਕਿਆਂ ਵਿੱਚ ਸਟਰੀਟ ਲਾਈਟ ਦੀ ਥੁੜ ਹੈ, ਉਥੇ ਲਾਈਟਾਂ ਲਗਾਉਣ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਇਹ ਵੀ ਦੱਸਿਆ ਕਿ ਨਗਰ ਕੌਂਸਲ ਸ਼ਹਿਰ ਦੇ ਪਾਰਕ ਦੀ ਸਫ਼ਾਈ ਕਰਵਾਉਣ ਸਮੇਤ ਗੰਦੇ ਪਾਣੀ ਦੀ ਮੁਸ਼ਕਠ ਝੇਲ ਰਹੇ ਇਲਾਕਿਆਂ ਅੰਦਰ ਪਾਣੀ ਦੇ ਨਿਕਾਸ ਦਾ ਉੱਚਿਤ ਪ੍ਰਬੰਧ ਕਰਕੇ ਪੂਰੀ ਤਰ੍ਹਾਂ ਸਾਫ਼ ਤੇ ਸਵਸਥ ਕਰ ਚੁੱਕੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All