DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mera Ghar Mere Naam scheme: ਵਿਧਾਇਕਾ ਨੇ 101 ਪ੍ਰਾਪਰਟੀ ਕਾਰਡ ਵੰਡੇ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਿਲਣਗੇ ਮਾਲਕਾਨਾ ਹੱਕ: ਮਾਣੂੰਕੇ

  • fb
  • twitter
  • whatsapp
  • whatsapp
featured-img featured-img
ਪੋਨਾ ਵਿੱਚ ਕਾਰਡ ਵੰਡਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
Advertisement

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਨੇੜਲੇ ਪਿੰਡ ਪੋਨਾ ਵਿੱਚ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਸਰਪੰਚ ਹਰਪ੍ਰੀਤ ਸਿੰਘ ਰਾਜੂ ਦੀ ਅਗਵਾਈ ਹੇਠ ਰੱਖੇ ਸਮਾਗਮ ਦੌਰਾਨ ਪਿੰਡ ਦੇ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਪਰਿਵਾਰਾਂ ਨੂੰ 101 ਪ੍ਰਾਪਰਟੀ ਕਾਰਡ ਵੰਡੇ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬੁਨਿਆਦੀ ਹੱਕ ਦੇਣ ਲਈ ਵਚਨਬੱਧ ਹੈ। ‘ਮੇਰਾ ਘਰ ਮੇਰੇ ਨਾਮ ਸਕੀਮ’ ਰਾਹੀਂ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਅਸਲ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਇਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਮਿਲਣ ਨਾਲ ਹੁਣ ਪੇਂਡੂ ਖੇਤਰ ਦੇ ਲੋਕ ਵੀ ਆਪਣੇ ਮਕਾਨਾਂ ’ਤੇ ਬੈਂਕਾਂ ਤੋਂ ਕਰਜ਼ਾ ਪ੍ਰਾਪਤ ਕਰ ਸਕਣਗੇ ਅਤੇ ਜਾਇਦਾਦ ਨਾਲ ਸਬੰਧਤ ਹੋਰ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਕੋਈ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਨਿਸ਼ਾਨਦੇਹੀ ਕਰ ਕੇ ਤਿਆਰ ਕੀਤੇ ਗਏ ਇਹ ਪ੍ਰਾਪਰਟੀ ਕਾਰਡ ਨਾ ਸਿਰਫ਼ ਮਾਲਕੀ ਦਾ ਪੱਕਾ ਸਬੂਤ ਹਨ। ਇਸ ਮੌਕੇ ਤਹਿਸੀਲਦਾਰ ਰੇਸ਼ਮ ਸਿੰਘ, ਕਾਨੂੰਨਗੋ ਗੁਰਦੇਵ ਸਿੰਘ, ਪਟਵਾਰੀ ਮਿਨਾਕਸ਼ੀ ਗੋਇਲ, ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ, ਸਰਪੰਚ ਹਰਪ੍ਰੀਤ ਸਿੰਘ ਰਾਜੂ, ਪੰਚ ਗਗਨ ਪੋਨਾ, ਪੰਚ ਪੰਡਤ ਲੱਕੀ, ਗੁਰਪ੍ਰੀਤ ਸਿੰਘ, ਬਹਾਦਰਵੀਰ ਸਿੰਘ, ਜਗਮੇਲ ਸਿੰਘ, ਜਸਵੀਰ ਸਿੰਘ, ਪ੍ਰੀਤਮ ਦਾਸ, ਪੰਡਤ ਏਕਮ ਪੋਨਾ, ਨੰਬਰਦਾਰ ਜਤਿੰਦਰ ਸਿੰਘ, ਨੰਬਰਦਾਰ ਪੂਰਨ ਸਿੰਘ, ਪ੍ਰਧਾਨ ਸੁਖਰਾਜਵੀਰ ਸਿੰਘ, ਸ਼ਿਵ ਕੁਮਾਰ ਪੋਨਾ ਆਦਿ ਹਾਜ਼ਰ ਸਨ।

Advertisement
Advertisement
×