DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MLA Manvinder Singh Giaspura ਨੇ 109 ਪਿੰਡਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ

ਪੇਂਡੂ ਵਿਕਾਸ ਲਈ ’ਤੇ ਖ਼ਰਚੇ ਜਾ ਚੁੱਕੇ ਨੇ 25 ਕਰੋੜ: ਗਿਆਸਪੁਰਾ

  • fb
  • twitter
  • whatsapp
  • whatsapp
featured-img featured-img
ਅਲੂਣਾ ਤੋਲਾ ਲਈ ਗਰਾਂਟ ਦਾ ਚੈੱਕ ਦਿੰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਹਲਕਾ ਪਾਇਲ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਰੰਗਲਾ ਪੰਜਾਬ ਯੋਜਨਾ ਤਹਿਤ ਹਲਕੇ ਦੇ 109 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ 19 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ ਗਏ। ਦੋਰਾਹਾ ਅਤੇ ਮਲੌਦ ਬਲਾਕਾਂ ਦੇ ਪਿੰਡਾਂ ਨੂੰ ਮਿਲੇ ਇਨ੍ਹਾਂ ਫੰਡਾਂ ਨਾਲ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਇਲ ਹਲਕੇ ਦੇ ਵਿਕਾਸ ਲਈ 10 ਕਰੋੜ ਰੁਪਏ ਦੀ ਗਰਾਂਟ ਭੇਜੀ ਗਈ ਹੈ, ਜਿਸ ਵਿੱਚੋਂ ਪਹਿਲੇ ਪੜਾਅ ਤਹਿਤ 5 ਕਰੋੜ 19 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਹ ਰਕਮ ਪਿੰਡਾਂ ਵਿੱਚ ਗਲੀਆਂ ਦੇ ਨਿਰਮਾਣ, ਧਰਮਸ਼ਾਲਾਵਾਂ, ਐੱਸ ਸੀ ਧਰਮਸ਼ਾਲਾਵਾਂ, ਸੜਕਾਂ, ਸ਼ਮਸ਼ਾਨਘਾਟਾਂ ਅਤੇ ਲਾਇਬ੍ਰੇਰੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਉੱਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ ਪੇਂਡੂ ਵਿਕਾਸ ਕਾਰਜਾਂ ਉੱਤੇ ਕਰੀਬ 25 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਖੇਡ ਮੈਦਾਨਾਂ ਲਈ ਵੱਖਰੇ ਤੌਰ ’ਤੇ ਲਗਪਗ 20 ਕਰੋੜ ਰੁਪਏ ਲਾਏ ਗਏ ਹਨ।

Advertisement

ਪੰਚਾਇਤਾਂ ਨੂੰ ਗਰਾਂਟਾਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵਰਤੋਂ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਬੀ ਡੀ ਪੀ ਓ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਸਖ਼ਤੀ ਨਾਲ ਕੀਤੀ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

Advertisement

ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਪ੍ਰਧਾਨ ਅਨਮੋਲ ਸ਼ਰਮਾ ਐਨੀ, ਸੁਦਰਸ਼ਨ ਸ਼ਰਮਾ ਪੱਪੂ, ਮੀਤ ਪ੍ਰਧਾਨ ਬੂਟਾ ਸਿੰਘ, ਪ੍ਰਗਟ ਸਿੰਘ ਸਿਆੜ ਸਮੇਤ ਵੱਡੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।

Advertisement
×