ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕਾ ਨੇ 71 ਪੰਚਾਇਤਾਂ ਨੂੰ ਗਰਾਂਟ ਵੰਡੀ

ਵਿਦਿਆਰਥੀਆਂ ਨੂੰ ਤਣਾਅ ਘਟਾਉਣ ਦੇ ਨੁਕਤੇ ਦੱਸੇ
ਪੰਚਾਇਤਾਂ ਨੂੰ ਗਰਾਂਟ ਦੇ ਚੈੱਕ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
Advertisement
ਇੱਥੇ ਡਾ. ਬੀ ਆਰ ਅੰਬੇਡਕਰ ਭਵਨ ਵਿੱਚ ਅੱਜ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ 71 ਪਿੰਡਾਂ ਨੂੰ ਪੰਜ ਕਰੋੜ ਰੁਪਏ ਦੀ ਗਰਾਂਟ ਵੰਡੀ। ਇਹ ਗਰਾਂਟ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਪੀਣ ਵਾਲੇ ਸ਼ੁੱਧ ਪਾਣੀ ਲੲ ਖਰਚ ਕੀਤੀ ਜਾਵੇਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਹੈ। ਸਰਕਾਰ ਸ਼ਹਿਰਾਂ ਦੀ ਤਰ੍ਹਾਂ ਪੇਂਡੂ ਖੇਤਰ ਨੂੰ ਸਹੂਲਤਾਂ ਦੇਣ ਲਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਮੁਕੰਮਲ ਕੀਤੇ ਜਾਣਗੇ। ਇਸ ਤੋਂ ਇਲਾਵਾ ਹਲਕਾ ਜਗਰਾਉਂ ਅਧੀਨ ਪਿੰਡਾਂ ਵਿੱਚ ਕੱਚੇ ਰਸਤਿਆਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾ ਕੇ ਪੱਕਾ ਕੀਤਾ ਜਾਵੇਗਾ, ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਪਾਰਕਾਂ ਬਣਾਈਆਂ ਜਾਣਗੀਆਂ, ਪਿੰਡਾਂ ਵਿੱਚ ਸ਼ਾਨਦਾਰ ਖੇਡ ਗਰਾਊਂਡ ਬਣਾਏ ਜਾਣਗੇ, ਇਨਡੋਰ ਅਤੇ ਆਊਟਡੋਰ ਖੇਡ ਸਟੇਡੀਅਮ ਬਣਾਏ ਜਾਣਗੇ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਬੀ ਡੀ ਪੀ ਓ ਸੁਰਜੀਤ ਚੰਦ, ਜੇ ਈ ਮੋਹਣਦੀਪ ਸਿੰਘ, ਚੇਅਰਮੈਨ ਕਰਮਜੀਤ ਸਿੰਘ ਡੱਲਾ, ਸਰਪੰਚ ਗੋਪਾਲ ਡੱਲਾ, ਸਰਪੰਚ ਮਨਦੀਪ ਮੀਰਪੁਰਾ, ਪਰਮਿੰਦਰ ਸਿੰਘ ਗਿੱਦੜਵਿੰਡੀ, ਜਪਿਸ਼ਜੋਤ ਸਿੰਘ, ਬਿਕਰਮਜੀਤ ਥਿੰਦ, ਧਰਮਿੰਦਰ ਧਾਲੀਵਾਲ, ਸਤਿੰਦਰ ਗਾਲਿਬ, ਸਰਪੰਚ ਦੇਸਾ ਸਿੰਘ ਬਾਘੀਆਂ, ਤਰਸੇਮ ਸਿੰਘ ਹਠੂਰ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਨਿਰਭੈ ਸਿੰਘ ਕਮਾਲਪੁਰਾ, ਮੇਜਰ ਸਿੰਘ ਨਵਾਂ ਡੱਲਾ, ਜਸਵੀਰ ਸਿੰਘ ਦੇਹੜਕਾ, ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ ਤੇ ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ ਆਦਿ ਹਾਜ਼ਰ ਸਨ।

Advertisement
Advertisement
Show comments