ਮਾਛੀਵਾੜਾ: ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਡਾਇਰੈਕਟਰ ਕਰਨਵੀਰ ਸਿੰਘ ਢਿੱਲੋਂ ਵੱਲੋਂ ਸੰਯੁਕਤ ਰੂਪ ਵਿਚ ਪੇਂਡੂ ਵਿਧਵਾ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਸਥਾਨਕ ਬਲਾਕ ਪੰਚਾਇਤ ਦਫ਼ਤਰ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਕਰੀਬ 500 ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਵੰਡਦਿਆਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਡਾਇਰੈਕਟਰ ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਵਾਵਾਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। -ਪੱਤਰ ਪ੍ਰੇਰਕ