ਪੱਤਰ ਪ੍ਰੇਰਕ
ਪਾਇਲ, 10 ਜੁਲਾਈ
ਇੱਥੋਂ 3 ਕਿਲੋਮੀਟਰ ਦੂਰ ਪਿੰਡ ਮਕਸੂਦੜਾ ਵਿੱਚ ਈਦ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਦਰਗਾਹ ’ਤੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਪੈਦਾ ਕਰਨ ਤੋਂ ਇਲਾਵਾ ਲੋਕ ਭਲਾਈ ਭਾਵਨਾ ਨੂੰ ਮਜ਼ਬੂਤੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਹਲਕਾ ਵਿਧਾਇਕ ਵਲੋਂ ਦਰਗਾਹ ’ਤੇ ਟਾਇਲਾਂ ਲਗਵਾਉਣ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਵਿਧਾਇਕ ਗਿਆਸਪੁਰਾ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਆੜ੍ਹਤੀ ਅਵਿਨਾਸ਼ ਪ੍ਰੀਤ ਸਿੰਘ ਜੱਲਾ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਬੂਟਾ ਸਿੰਘ ਰਾਣੋ, ਜੁਗਰਾਜ ਸਿੰਘ ਗਿੱਲ, ਪ੍ਰਧਾਨ ਹਰਭਜਨ ਸਿੰਘ ਧਮੋਟ ਵੀ ਹਾਜ਼ਰ ਸਨ।